19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨੈਤਿਕ ਸਿੱਖਿਆ ਤੇ ਕੈਰੀਅਰ ਗਾਈਡੈਂਸ ਸੰਬੰਧੀ ਸੈਮੀਨਾਰ

Ad Position 21
No active advertisement
ਅਜੀਤ ਡੈਸਕ 23-11-2025
ਮੋਗਾ, 22 ਨਵੰਬਰ (ਅਸ਼ੋਕ ਬਾਂਸਲ)-ਸੋਸ਼ਲ ਵੈੱਲਫੇਅਰ ਕਲੱਬ ਵਲੋਂ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਚ ਨੈਤਿਕ ਸਿੱਖਿਆ ਤੇ ਕੈਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਓ.ਪੀ. ਕੁਮਾਰ ਨੇ ਬੱਚਿਆਂ ਨੂੰ ਕਿਹਾ ਕਿ ਜੇ ਅਸੀਂ ਇਕ ਚੰਗੀ ਤੰਦਰੁਸਤ ਜ਼ਿੰਦਗੀ ਬਤੀਤ ਕਰਨੀ ਹੈ ਤਾਂ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਜਾਣਾ ਪਏਗਾ ਕਿਉਂਕਿ ਇਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ | ਸਾਨੂੰ ਖੇਡਾਂ 'ਚ ਵੀ ਭਾਰਤ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਹਰਮਨਪ੍ਰੀਤ ਦੀ ਉਦਾਹਰਨ ਦਿੰਦੇ ਹੋਏ ਦੱਸਿਆ ਕਿ ਉਸ ਬੱਚੀ ਨੇ ਕਿਵੇਂ ਮਿਹਨਤ ਕੀਤੀ ਤੇ ਇਸ ਮੁਕਾਮ ਤੱਕ ਪਹੁੰਚੀ | ਸਾਨੂੰ ਹੋਰਨਾਂ ਦੇ ਦਰਦ ਨੂੰ ਸਮਝਣ ਦਾ ਅਹਿਸਾਸ ਹੋਣਾ ਚਾਹੀਦਾ ਹੈ | ਸੁਰਜੀਤ ਸਿੰਘ ਨੇ ਬੱਚਿਆਂ ਨੂੰ ਸਮੇਂ ਦੀ ਕੀਮਤ ਸਮਝਣ ਤੇ ਅਨੁਸ਼ਾਸਨ ਵਿਚ ਰਹਿਣ ਲਈ ਪ੍ਰੇਰਿਤ ਕੀਤਾ | ਅਜੈ ਸਿੰਗਲਾ ਨੇ ਬੱਚਿਆਂ ਨੂੰ ਫਾਸਟ ਫੂਡ ਨੂੰ ਤਿਆਗਣ ਤੇ ਘਰ ਵਿਚ ਬਣੇ ਖਾਣੇ ਨੂੰ ਤਰਜੀਹ ਦੇਣ ਲਈ ਕਿਹਾ | ਪ੍ਰੋ. ਬਲਵਿੰਦਰ ਸਿੰਘ ਨੇ ਬੱਚਿਆਂ ਨੂੰ ਮੈਟਿ੍ਕ ਤੇ +2 ਤੋਂ ਬਾਅਦ ਡਿਪਲੋਮਾ ਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ Tਭਾਰਤ ਨੂੰ ਜਾਣੋU ਪ੍ਰਤੀਯੋਗਤਾ ਦਾ ਆਯੋਜਨ ਵੀ ਕੀਤਾ ਗਿਆ | ਪਿ੍ੰਸੀਪਲ ਮੈਡਮ ਅਨੀਤਾ ਸਿੰਗਲਾ ਨੇ ਕਲੱਬ ਦਾ ਉਨ੍ਹਾਂ ਦੇ ਇਸ ਪਰਉਪਕਾਰੀ ਕੰਮ ਲਈ ਧੰਨਵਾਦ ਕੀਤਾ | ਇਸ ਮੌਕੇ ਮੈਡਮ ਸਵਰਾਜ, ਜਸਵੀਰ, ਕਲੱਬ ਵਲੋਂ ਸੁਰਜੀਤ ਸਿੰਘ, ਝਲਮਨ ਦਾਸ, ਸੁਸ਼ੀਲ ਗਰਗ, ਸੁਮਨ ਬਾਂਸਲ, ਅਸ਼ੋਕ ਅਗਰਵਾਲ ਅਤੇ ਪਵਨ ਕੁਮਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ.ਓ.ਟੀ. ਚੰਡੀਗੜ੍ਹ ਵਲੋਂ ਆਕਸਫੋਰਡ ਸਕੂਲ ਭਗਤਾ ਭਾਈ ਵਿਖੇ ਲਗਾਇਆ ਸੈਮੀਨਾਰ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ੇਸ਼ ਸਭਾ ਦਾ ਆਯੋਜਨ
Ad Position 24