ਮੋਗਾ, 22 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾ ਰਹੀ ਹੈ | ਪੰਜਾਬ ਸਰਕਾਰ ਨਗਰ ਕੀਰਤਨ ਤੇ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਦਾ ਵਿਸ਼ੇਸ਼ ਸੈਸ਼ਨ ਤੋਂ ਇਲਾਵਾ ਸਿੱਖ ਸੰਗਤਾਂ ਨੂੰ ਦਰਸ਼ਨ ਕਰਵਾਉਣ ਲਈ ਮਿਤੀ 23, 24 ਅਤੇ 25 ਨਵੰਬਰ ਨੂੰ ਹਲਕਾ ਨਿਹਾਲ ਸਿੰਘ ਵਾਲਾ ਤੋਂ ਵੱਖ-ਵੱਖ ਥਾਵਾਂ ਤੋਂ ਬੱਸਾਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੰਗਤਾਂ ਨੂੰ ਦਰਸ਼ਨਾਂ ਵਾਸਤੇ ਲੈ ਕੇ ਜਾਣਗੀਆਂ | ਇਹ ਬੱਸਾਂ ਸੰਗਤਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਜਿੱਥੇ ਵੱਡੇ ਪੱਧਰ 'ਤੇ ਇਹ ਦਿਹਾੜਾ ਮਨਾ ਰਹੀ ਹੈ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਪਿੰਡਾਂ ਤੋਂ ਤਿੰਨ ਦਿਨ ਬਿਲਕੁਲ ਫ਼ਰੀ ਬੱਸਾਂ ਧਾਰਮਿਕ ਸਥਾਨ ਨੂੰ ਨਤਮਸਤਕ ਹੋਣ ਲਈ ਜਾਣਗੀਆਂ | ਉਨ੍ਹਾਂ ਕਿਹਾ ਕਿ ਸੰਗਤਾਂ ਸਾਡੇ ਵੱਖ-ਵੱਖ ਪਿੰਡਾਂ ਵਿਚ ਸਾਡੇ ਆਗੂ ਸਾਹਿਬਾਨਾਂ ਨਾਲ ਸੰਪਰਕ ਕਰ ਕੇ ਇਸ ਦਾ ਲਾਹਾ ਲੈ ਸਕਦੀਆਂ ਹਨ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ |