27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਮਨਰੇਗਾ ਵਰਕਰ ਯੂਨੀਅਨ ਸੀਟੂ ਨੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 24-11-2025
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਮਨਰੇਗਾ ਵਰਕਰ ਯੂਨੀਅਨ (ਸੀਟੂ) ਵਲੋਂ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨ ਵਿਚ ਸੋਧ ਚਾਰ ਕੋਡ ਲਾਗੂ ਕਰਨ ਲਈ ਜਾਰੀ ਕੀਤੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਮਨਰੇਗਾ ਵਰਕਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਅਮਰ ਨਾਥ ਵਿਸ਼ੇਸ਼ ਤੌਰ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨ ਵਿਚ ਸੋਧ ਕਰਕੇ ਇਸ ਦੇ ਚਾਰ ਕੋਡ ਬਣਾ ਕੇ ਲਾਗੂ ਕਰਨਾ ਮਜ਼ਦੂਰਾਂ ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਹੈ, ਇਸ ਦਾ ਵਿਰੋਧ ਦੇਸ਼ ਭਰ ਦੀਆਂ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੀ.ਆਈ.ਟੀ. ਯੂ. ਦੀਆਂ ਸਮੂਹ ਜਥੇਬੰਦੀਆਂ ਅਤੇ ਦੇਸ਼ ਦੀਆਂ ਸਾਰੀਆਂ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਲਈ ਇਕਜੁੱਟ ਹਨ | ਇਸ ਮੌਕੇ ਸੀਟੂ ਦੇ ਜ਼ਿਲ੍ਹਾ ਆਗੂ ਕਾਮਰੇਡ ਤਰਸੇਮ ਲਾਲ, ਰਾਜ ਕੁਮਾਰ, ਰੁਕਮ ਦਾਸ, ਮਨਰੇਗਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਆਗੂ ਐਡਵੋਕੇਟ ਦਵਿੰਦਰ ਕੋਟਲੀ, ਮੱਖਣ ਸਿੰਘ ਧਿਗਾਣਾ, ਨਰਿੰਦਰ ਕੌਰ, ਗੁਰਵਿੰਦਰ ਕੌਰ, ਮਲਕੀਤ ਸਿੰਘ, ਇੰਦਰਜੀਤ ਸਿੰਘ, ਜੰਗੀਰ ਸਿੰਘ, ਕਰਨੈਲ ਸਿੰਘ, ਰਤਨ ਸਿੰਘ ਧਿਗਾਣਾ, ਮੇਜਰ ਸਿੰਘ, ਕੁਲਵੰਤ ਸਿੰਘ ਸੀਰਵਾਲੀ, ਕਿਸਾਨ ਆਗੂ ਧਰਮ ਪਾਲ ਝਬੇਲਵਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰਵਿੰਦ ਨਗਰ ਵਿਕਾਸ ਕਮੇਟੀ ਕੋਟਕਪੂਰਾ ਦੀ ਇਕੱਤਰਤਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ ਅਣਮਿੱਥੇ ਸਮੇਂ ਦਾ ਧਰਨਾ ਛੇਵੇਂ ਦਿਨ 'ਚ ਦਾਖ਼ਲ
Ad Position 24