27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਲੁੱਟ ਖੋਹ ਕਰਨ ਵਾਲੇ ਗਰੋਹ ਦੇ 3 ਦੋਸ਼ੀ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 24-11-2025
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਥਾਣਾ ਸਿਟੀ-2 ਫ਼ਰੀਦਕੋਟ ਨੇ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੁੱਟ ਖੋਹ ਦੀਆਂ ਵਾਰਦਾਤਾ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ | ਗਿ੍ਫ਼ਤਾਰ ਦੋਸ਼ੀਆਂ ਦੀ ਪਹਿਚਾਣ ਸਾਹਿਲ ਉਰਫ਼ ਕਾਲੂ ਵਾਸੀ ਸੰਜੇ ਨਗਰ, ਮਾਈਕਲ ਮਸੀਹ ਉਰਫ਼ ਹੈਰੀ ਵਾਸੀ ਗੁਰੂ ਅਰਜਨ ਦੇਵ ਨਗਰ, ਫ਼ਰੀਦਕੋਟ ਤੇ ਸੂਰਜ ਉਰਫ਼ ਹੈਰੀ ਵਾਸੀ ਜੋਤ ਰਾਮ ਕਾਲੋਨੀ ਫ਼ਰੀਦਕੋਟ ਵਜੋਂ ਹੋਈ ਹੈ | ਪੁਲਿਸ ਪਾਰਟੀ ਨੇ ਦੋਸ਼ੀਆਂ ਪਾਸੋਂ 1 ਕਿ੍ਪਾਨ, 1 ਕਿਰਚ ਤੇ 1 ਨਲਕੇ ਦੀ ਹੱਥੀ ਬਰਾਮਦ ਕੀਤੀ ਗਈ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਸੁਖਰਦਸ਼ਨ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ-2 ਫ਼ਰੀਦਕੋਟ ਦੀ ਨਿਗਰਾਨੀ ਹੇਠ 22 ਨਵੰਬਰ ਨੂੰ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਸੂਚਨਾ ਮਿਲੀ ਕਿ ਉਕਤ ਸਾਰੇ ਦੋਸ਼ੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਲੋਕਾਂ ਨੂੰ ਡਰਾ ਧਮਕਾ ਕੇ ਲੁੱਟਾਂ ਖੋਹਾਂ ਕਰਦੇ ਹਨ ਤੇ ਜੋ ਅੱਜ ਵੀ ਏਰੀਆ ਵਿਚ ਘੁੰਮ ਰਹੇ ਹਨ | ਜਿਸ ਸੂਚਨਾ ਦੇ ਅਧਾਰ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮ ਵਲੋਂ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਜਹਾਜ਼ ਗਰਾਊਾਡ ਦੇ ਨਜ਼ਦੀਕ ਉਸ ਸਮੇਂ ਗਿ੍ਫ਼ਤਾਰ ਕੀਤਾ ਗਿਆ, ਜਦ ਉਹ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਸਨ | ਪੁਲਿਸ ਪਾਰਟੀ ਵਲੋਂ ਮੌਕੇ ਪਰ ਇਨ੍ਹਾਂ ਪਾਸੋਂ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ | ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਨੰਬਰ 481 ਮਿਤੀ 22.11.2025 ਅ/ਧ 111(2) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ | ਉਕਤ ਮੁਕੱਦਮੇ ਵਿਚ ਗਿ੍ਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ.ਪ੍ਰ. ਸ. ਮਾਹਲਾ ਖ਼ੁਰਦ ਵਲੋਂ ਪੰਚਾਇਤ ਦਾ ਸਨਮਾਨ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਫ਼ਰੀਦਕੋਟ ਵਲੋਂ ਸਿਵਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ
Ad Position 24