ਮਲੋਟ, 23 ਨਵੰਬਰ (ਪਾਟਿਲ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕਿੰਗਰਾ ਰੋਡ ਅਬੁਲਖੁਰਾਣਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਂਦੇ ਹੋਏ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ 'ਚ ਪੰਥ ਦੇ ਮਹਾਨ ਢਾਡੀ ਜਥਿਆਂ ਨੇ ਵੀ ਹਾਜ਼ਰੀ ਲਵਾਈ | ਇਸ ਮੌਕੇ ਭਾਈ ਲਖਵਿੰਦਰ ਸਿੰਘ ਬੀ.ਏ. ਦਾ ਢਾਡੀ ਜਥਾ, ਗੁਰਚਰਨ ਸਿੰਘ ਚੰਨਾ, ਭਾਈ ਰੂਪਾ ਸਿੰਘ ਦਾ ਢਾਡੀ ਜਥਾ, ਮੰਗਲਦੀਪ ਸਿੰਘ ਆਜ਼ਾਦ, ਬੀਬੀਆਂ ਦਾ ਕਵੀਸ਼ਰੀ ਜਥਾ, ਭਾਈ ਮੱਖਣ ਸਿੰਘ ਫੌਜੀ ਨੇ ਗੁਰੂ ਇਤਿਹਾਸ ਬਾਰੇ ਚਾਨਣਾ ਪਾਇਆ | ਸਟੇਜ ਸੈਕਟਰੀ ਦੀ ਭੂਮਿਕਾ ਜਸਵਿੰਦਰ ਸਿੰਘ ਜੋਸ਼ ਵਲੋਂ ਬਹੁਤ ਸੁਚੱਜੇ ਢੰਗ ਨਾਲ ਨਿਭਾਈ ਗਈ | ਉਥੇ ਹੀ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਤਿਕਾਰ ਵਿਚ ਥਾਂ-ਥਾਂ 'ਤੇ ਚਾਹ ਤੇ ਮਠਿਆਈਆਂ ਦੇ ਲੰਗਰ ਲਗਾਏ ਗਏ |