ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਮਰੀਕ ਸਿੰਘ ਡੀ.ਪੀ.ਆਰ.ਓ. ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਤੇ ਹਰਚਰਨ ਸਿੰਘ ਸਾਮਾ ਦੇ ਪਿਤਾ ਰਣਜੀਤ ਸਿੰਘ ਸਾਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਗ੍ਰਹਿ ਵਿਖੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਨੂਰਪੁਰ ਸੇਠਾਂ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਰਾਜਨੀਤਕ, ਸਮਾਜਿਕ, ਪ੍ਰਸ਼ਾਸਨਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਾਮਿਲ ਹੋ ਕੇ ਰਣਜੀਤ ਸਿੰਘ ਸਾਮਾ ਨੂੰ ਸ਼ਰਧਾਂਜਲੀ ਭੇਟ ਕੀਤੀ | ਸ਼ਰਧਾਂਜਲੀ ਸਮਾਗਮ ਵਿਚ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਸਟੇਜ ਸਕੱਤਰ ਡਾ. ਸਤਿੰਦਰ ਸਿੰਘ ਨੇ ਮਿ੍ਤਕ ਦੇ ਜੀਵਨ 'ਤੇ ਚਾਨਣਾ ਪਾਇਆ ਤੇ ਵੱਖ-ਵੱਖ ਸ਼ੋਕ ਮਤੇ ਪੜ੍ਹੇ | ਸ਼ਰਧਾਂਜਲੀ ਸਮਾਗਮ ਵਿਚ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ, ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਫ਼ਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਬੀ.ਸੀ. ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ, ਭਾਜਪਾ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਅਜੀਤ ਉਪ ਦਫ਼ਤਰ ਫ਼ਰੀਦਕੋਟ-ਸ੍ਰੀ ਮੁਕਤਸਰ ਦੇ ਇੰਚਾਰਜ ਜਸਵੰਤ ਸਿੰਘ ਪੁਰਬਾ, ਸੇਵਾ ਮੁਕਤ ਡੀ.ਪੀ.ਆਰ.ਓ ਮਨੋਹਰ ਸਿੰਘ, ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਸਿੰਘ ਮੱਲਾ, ਸ਼੍ਰੋਮਣੀ ਕਮੇਟੀ ਮੈਂਬਰ ਸਤਪਾਲ ਸਿੰਘ ਤਲਵੰਡੀ, ਦਰਸ਼ਨ ਸਿੰਘ ਸ਼ੇਰ ਖਾਂ, ਪ੍ਰੀਤਮ ਸਿੰਘ ਮਲਸੀਆਂ, ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਆਦਿ ਨੇ ਸ਼ਾਮਿਲ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ | ਅੰਤ 'ਚ ਪਰਿਵਾਰਕ ਮੈਂਬਰ ਭਗਵਾਨ ਸਿੰਘ ਨੰਬਰਦਾਰ ਤੇ ਡੀ.ਪੀ.ਆਰ.ਓ. ਅਮਰੀਕ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ |