27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦੁਆਰਾ ਸਾਹਿਬ ਹਰੀਨੌਂ ਵਿਖੇ ਸਮਾਜ ਸੇਵੀ ਗੇਜ ਰਾਮ ਭੌਰਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 24-11-2025
ਕੋਟਕਪੂਰਾ, 23 ਨਵੰਬਰ (ਮੇਘਰਾਜ)-ਬੀਤੇ ਦਿਨ ਪਿੰਡ ਹਰੀਨੌਂ ਵਿਖੇ ਸਮਾਜਸੇਵੀ ਮਾਸਟਰ ਗੇਜ ਰਾਮ ਭÏਰਾ ਸਾਬਕਾ ਮੁੱਖ ਅਧਿਆਪਕ ਤੇ ਉਨ੍ਹਾਂ ਦੀ ਧਰਮਪਤਨੀ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੁਖਦੀਪ ਸਿੰਘ ਰੋਛਾ, ਮੈਂਬਰ ਇਕਬਾਲ ਸਿੰਘ, ਗੁਰਚਰਨ ਸਿੰਘ ਤੇ ਮਨਜੀਤ ਸਿੰਘ, ਮੁੱਖ ਸੇਵਾਦਾਰ ਬਾਬਾ ਪਾਲਾ ਸਿੰਘ, ਹੈੱਡ ਗ੍ਰੰਥੀ ਭਾਈ ਜਸਦੀਪ ਸਿੰਘ ਨੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਮਾਸਟਰ ਗੇਜਰਾਮ ਭੌਰਾ ਪਿੰਡ ਦੇ ਵਿਕਾਸ ਕੰਮ ਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ ਅਤੇ ਲੋੜਵੰਦਾਂ ਦੀ ਮਦਦ ਕਰਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਵੀ ਭਰਵਾਂ ਯੋਗਦਾਨ ਪਾਇਆ ਗਿਆ ਸੀ | ਇਸ ਮੌਕੇ ਮਾਸਟਰ ਗੇਜ ਰਾਮ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਬੇਨਤੀ ਕਰਵਾਈ ਤੇ ਸੰਗਤਾਂ ਦੀ ਸੇਵਾ ਵਾਸਤੇ ਚਾਹ ਦੇ ਲੰਗਰ ਦੀ ਸੇਵਾ ਕੀਤੀ ਗਈ¢ ਇਸ ਮੌਕੇ ਲਖਵੀਰ ਸਿੰਘ ਗ੍ਰੰਥੀ, ਕੌਰ ਸਿੰਘ, ਇੰਦਰ ਸਿੰਘ ਠੇਕੇਦਾਰ, ਕੁਲਦੀਪ ਸਿੰਘ ਬਾਊ, ਸਵਰਨ ਸਿੰਘ ਸਾਬਕਾ ਪ੍ਰਧਾਨ, ਲਖਵਿੰਦਰ ਸਿੰਘ ਫ਼ੌਜੀ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 29ਵੇਂ ਸਮਾਗਮ ਮÏਕੇ 21 ਜ਼ਰੂਰਤਮੰਦ ਜੋੜਿਆਂ ਦੀਆਂ ਸਮੂਹਿਕ ਸ਼ਾਦੀਆਂ ਕਰਵਾਈਆਂ ਅਗਲੀ ਖ਼ਬਰ ਰਣਜੀਤ ਸਿੰਘ ਸਾਮਾ ਨਮਿਤ ਸ਼ਰਧਾਂਜਲੀ ਸਮਾਗਮ
Ad Position 24