28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਪ੍ਰਕਾਸ਼ ਸਮਾਗਮ ਸਾਡੇ ਲਈ ਇਕ ਮਹਾਨ ਮੌਕਾ ਅਜੋਕੀ ਪੀੜ੍ਹੀ ਨੂੰ ਇਤਿਹਾਸ ਨਾਲ ਜੋੜੀਏ-ਬਾਬਾ ਗੁਰਦੀਪ ਸਿੰਘ

Ad Position 21
No active advertisement
ਅਜੀਤ ਡੈਸਕ 24-11-2025
ਬਾਘਾ ਪੁਰਾਣਾ, 23 ਨਵੰਬਰ (ਟਿੰਕੂ ਕਾਠਪਾਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਹੋ ਰਹੇ ਵੱਖ-ਵੱਖ ਸਮਾਗਮਾਂ ਵਿਚ ਸੰਗਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤੇ ਆਉਣ ਵਾਲੀ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਬਲੀਦਾਨ ਤੇ ਇਤਿਹਾਸ ਬਾਰੇ ਜਾਗਰੂਕ ਕਰਨ ਦੀ ਅਪੀਲ ਮਾਲਵੇ ਦੇ ਪ੍ਰਸਿੱਧ ਤੇ ਪਵਿੱਤਰ ਇਤਿਹਾਸਕ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦੀਪ ਸਿੰਘ ਨੇ ਕੀਤੀ | ਸੰਤ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਅਪਾਰ ਬਲੀਦਾਨ ਦਿੱਤਾ ਸੀ | ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਇਤਿਹਾਸ ਨਾਲ ਜੋੜਨਾ ਸਕੂਲਾਂ, ਸਮਾਜਕ ਸੰਸਥਾਵਾਂ ਤੇ ਧਾਰਮਿਕ ਸਥਾਨਾਂ ਦੀ ਮੁੱਖ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣਾ ਇਤਿਹਾਸ ਭੁੱਲ ਜਾਂਦੀਆਂ ਹਨ, ਉਹ ਕਦਰਾਂ ਤੇ ਮੂਲਾਂ ਤੋਂ ਵੀ ਖੋਖਲੀਆਂ ਹੋ ਜਾਂਦੀਆਂ ਹਨ, ਇਸ ਲਈ ਗੁਰੂ ਸਾਹਿਬ ਦੇ 350 ਸਾਲਾ ਪ੍ਰਕਾਸ਼ ਸਮਾਗਮ ਸਾਡੇ ਲਈ ਇਕ ਮਹਾਨ ਮੌਕਾ ਹੈ ਕਿ ਅਸੀਂ ਆਪਣੀ ਰੂਹਾਨੀਅਤ ਨਾਲ ਮੁੜ ਜੁੜ ਸਕੀਏ | ਉਨ੍ਹਾਂ ਨੇ ਦਰਸਾਇਆ ਕਿ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਹਮੇਸ਼ਾ ਤੋਂ ਸੰਗਤਾਂ ਨੂੰ ਰੂਹਾਨੀ ਪ੍ਰੇਰਨਾ ਦੇਣ ਵਾਲਾ ਕੇਂਦਰ ਰਿਹਾ ਹੈ | ਇਥੋਂ ਦੀਆਂ ਪਰੰਪਰਾਵਾਂ ਤੇ ਇਤਿਹਾਸ ਸਿਖ ਕੌਮ ਦੇ ਵਿਰਸੇ ਦਾ ਅਹਿਮ ਹਿੱਸਾ ਹਨ | ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੇ ਉਪਦੇਸ਼ ਮਨੁੱਖਤਾ ਨੂੰ ਇਕੱਤਰ ਹੋਣ, ਸਹਿਣਸ਼ੀਲਤਾ ਤੇ ਸ਼ਾਂਤੀ ਦਾ ਸੰਦੇਸ਼ ਦਿੰਦੇ ਹਨ | ਇਸ ਲਈ ਇਹ ਸਮਾਗਮ ਸਿਰਫ਼ ਧਾਰਮਿਕ ਇਕੱਠ ਨਹੀਂ, ਸਗੋਂ ਮਨੁੱਖਤਾ ਦੇ ਇੱਕ ਮਹਾਨ ਸੰਦੇਸ਼ ਨੂੰ ਦੁਨੀਆਂ ਤੱਕ ਪਹੁੰਚਾਉਣ ਦਾ ਸਾਧਨ ਹੈ |
Ad Position 22
No active advertisement
ਪਿਛਲੀ ਖ਼ਬਰ ਗੈਰ-ਸੰਵਿਧਾਨਕ ਤਰੀਕਿਆਂ ਨਾਲ ਚੰਡੀਗੜ੍ਹ 'ਤੇ ਪੰਜਾਬ ਦੇ ਹੱਕ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਹਨ- ਕ... ਅਗਲੀ ਖ਼ਬਰ ਸਮਾਲਸਰ ਦੇ ਕਈ ਪਰਿਵਾਰਾਂ ਨੇ ਭਾਜਪਾ ਦਾ ਪੱਲਾ ਫੜਿਆ
Ad Position 24