28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸਰਬੱਤ ਦਾ ਭਲਾ ਟਰੱਸਟ ਇਕਾਈ ਮੋਗਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 24-11-2025
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ.ਪੀ. ਸਿੰਘ ਉਬਰਾਏ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ 'ਚ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦਫ਼ਤਰ ਵਿਖੇ ਜ਼ਰੂਰਤਮੰਦ, ਵਿਧਵਾਵਾਂ ਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡਣ ਦੀ ਰਸਮ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ, ਟਰੱਸਟੀ ਹਰਜਿੰਦਰ ਸਿੰਘ ਚੁਗਾਵਾਂ, ਭਵਨਦੀਪ ਸਿੰਘ ਪੁਰਬਾ, ਅਵਤਾਰ ਸਿੰਘ ਘੋਲੀਆ, ਰਣਜੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਬਰਾੜ (ਸਾਰੇ ਟਰੱਸਟੀ) ਨੇ ਲਾਭਪਾਤਰੀਆਂ ਨੂੰ ਚੈੱਕ ਦਿੱਤੇ | ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਨੇ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਦੇਣ ਦੇ ਨਾਲ-ਨਾਲ ਲੋਕ ਭਲਾਈ ਦੇ ਕਈ ਹੋਰ ਕਾਰਜ ਸ਼ੁਰੂ ਕੀਤੇ ਹੋਏ ਹਨ ਜਿਨ੍ਹਾਂ ਵਿਚ ਅੱਖਾਂ ਦੇ ਫ਼ਰੀ ਕੈਂਪ, ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀਆਂ ਫ਼ੀਸਾਂ, ਮੈਡੀਕਲ ਸਹਾਇਤਾ, ਕਈ ਤਰਾਂ ਦੇ ਹੱਥੀਂ ਹੁਨਰ ਵਾਲੇ ਸਿਖਲਾਈ ਕੋਰਸ, ਸਕੂਲਾਂ ਅਤੇ ਜਨਤਕ ਸਥਾਨਾਂ ਤੇ ਸਾਫ਼ ਪਾਣੀ ਵਾਲੇ ਆਰ.ਓ. ਲਗਾਏ ਜਾਂਦੇ ਹਨ ਅਤੇ ਲੋੜਵੰਦਾਂ ਦੀ ਸਹਾਇਤਾ ਕੀਤੀ ਜਾਦੀ ਹੈ | ਇਸ ਮੌਕੇ ਕਰਮਜੀਤ ਕੌਰ ਘੋਲੀਆ, ਦਫ਼ਤਰ ਇੰਚਾਰਜ ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ, ਸੁਖਵਿੰਦਰ ਕੌਰ ਸਮੇਤ ਲਾਭਪਾਤਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਿੰਦਰਵੀਰ ਸਿੰਘ ਔਲਖ (ਗੈਰੀ) ਕੈਨੇਡਾ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਯੁਵਕ ਮੇਲੇ ਵਿਚ ਮਾਰੀਆਂ ਮੱਲਾਂ
Ad Position 24