ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਪਿੰਡ ਢੀਮਾਂ ਵਾਲੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਰਦੀ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ 50 ਲੋੜਵੰਦ ਬਜ਼ੁਰਗਾਂ ਨੂੰ ਸਰਦੀਆਂ ਵਾਲੇ ਗਰਮ ਸੂਟ ਤੇ ਬੂਟ ਦਿੱਤੇ ਗਏ | ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸੁਸਾਇਟੀ ਵਲੋਂ ਅਜੈਪਾਲ ਸਿੰਘ ਸੰਧੂ ਤੇ ਹੈੱਡ ਗ੍ਰੰਥੀ ਬਾਬਾ ਨਿਰਮਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਨੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੂੰ ਦੱਸਿਆ ਕਿ ਬਾਬਾ ਫ਼ਰੀਦ ਵੈੱਲਫੇਅਰ ਸੁਸਾਇਟੀ ਵਲੋਂ ਲਗਾਤਾਰ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚ ਸਕੂਲ ਦੇ ਹੁਸ਼ਿਆਰ ਵਿਦਿਆਰਥੀ ਨੂੰ ਸਨਮਾਨਿਤ ਕਰਨਾ, ਜਨਮ ਦਿਨ ਅਤੇ ਵਰ੍ਹੇਗੰਢ 'ਤੇ ਫਲਦਾਰ ਬੂਟੇ ਦੇਣੇ, ਲੋੜਵੰਦ ਲੜਕੀਆਂ ਦੇ ਵਿਆਹ ਕਰਨੇ ਤੇ ਪਿੰਡ ਨੂੰ ਹਰਾ ਭਰਾ ਬਣਾਉਣ ਲਈ ਪਿੰਡ ਵਿਚ ਬੂਟੇ ਲਗਾਏ ਜਾ ਰਹੇ ਹਨ | ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਧਾਨ ਜਸਵਿੰਦਰ ਸਿੰਘ, ਐਡੋਕੇਟ ਜਸਵਿੰਦਰ ਸਿੰਘ, ਸਰਪੰਚ ਗੁਰਜੀਤ ਸਿੰਘ, ਗੁਰਮੇਲ ਸਿੰਘ, ਸਤਪਾਲ ਸਿੰਘ ਫੌਜੀ, ਜੀਤ ਸਿੰਘ ਸਾਬਕਾ ਪੰਚ, ਪੰਚ ਦਰਸ਼ਨ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ ਸੈਕਟਰੀ, ਸੂਬਾ ਸਿੰਘ, ਜੋਗਿੰਦਰ ਸਿੰਘ, ਗੁਰਤੇਜ ਸਿੰਘ, ਪ੍ਰਸ਼ਨ ਸਿੰਘ ਬਰਾੜ, ਦੀਪਾ ਸ਼ਰਮਾ, ਮੰਗਤ ਸਿੰਘ, ਪ੍ਰਧਾਨ ਅਵਤਾਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |