19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਲੁੱਟਾਂ ਖੋਹਾਂ ਕਰਨ ਵਾਲੇ 4 ਸ਼ੱਕੀ ਕਾਬੂ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਚਹਿਲ ਤੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਦੀ ਤਾਕ 'ਚ ਬੈਠੇ ਚਾਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਚਾਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਥਿਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਪਿੰਡ ਟਹਿਣਾ, ਚਹਿਲ, ਬੀੜ ਚਹਿਲ, ਭਾਣਾ ਆਦਿ ਪਿੰਡਾਂ 'ਚ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਬੀੜ ਚਹਿਲ ਵਿਖੇ ਚਾਰ ਸ਼ੱਕੀ ਵਿਅਕਤੀ ਬਲਵੰਤ ਸਿੰਘ ਉਰਫ਼ ਬੱਬਾ ਪੁੱਤਰ ਰਾਜ ਸਿੰਘ, ਲਾਜ਼ਮ ਸਿੰਘ ਪੁੱਤਰ ਮੁਖਤਿਆਰ ਸਿੰਘ, ਹਰਬੰਸ ਸਿੰਘ ਉਰਫ਼ ਨਿੱਕਾ ਪੁੱਤਰ ਅੱਤਰ ਸਿੰਘ ਅਤੇ ਕਰਨ ਸਿੰਘ ਪੁੱਤਰ ਕੁਲਦੀਪ ਸਿੰਘ ਕਥਿਤ ਤੌਰ 'ਤੇ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਲਈ ਲੁੱਟਾਂ ਖੋਹਾਂ ਕਰਦੇ ਹਨ ਤੇ ਅੱਜ ਵੀ ਸਾਰੇ ਬੀੜ ਚਹਿਲ ਵਿਖੇ ਮਾਰੂ ਹਥਿਆਰਾਂ ਸਮੇਤ ਲੁੱਟਾਂ ਖੋਹਾਂ ਕਰਨ ਦੀ ਤਿਆਰੀ ਕਰ ਰਹੇ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਤਲਾਹ ਸਹੀ ਹੋਣ 'ਤੇ ਉਕਤ ਸਥਾਨ 'ਤੇ ਰੇਡ ਕੀਤੀ ਗਈ ਤੇ ਚਾਰਾਂ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਤੇ ਕਥਿਤ ਦੋਸ਼ੀਆਂ ਪਾਸੋਂ ਦੋ ਕਿਰਪਾਨਾਂ ਅਤੇ ਇਕ ਕਾਪਾ ਬਰਾਮਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਚਾਰਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਪੱਧਰ 'ਤੇ ਸੰਦੀਪ ਕÏਰ ਨੇ ਕਾਵਿ-ਉਚਾਰਨ ਮੁਕਾਬਲੇ 'ਚ ਤੀਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਐਨ.ਐਸ.ਐਸ. ਵਲੰਟੀਅਰਾਂ ਨੇ 'ਯੁਵਾ ਆਪਦਾ ਮਿੱਤਰ ਟਰੇਨਿੰਗ' 'ਚ ਹਿੱਸਾ ਲਿਆ
Ad Position 24