20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਦਸਮੇਸ਼ ਗਲੋਰੀਅਸ ਸਕੂਲ ਹਰੀ ਨੌਂ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਸਮਾਗਮ ਮਨਾਇਆ

Ad Position 21
No active advertisement
ਅਜੀਤ ਡੈਸਕ 25-11-2025
ਕੋਟਕਪੂਰਾ, 24 ਨਵੰਬਰ (ਮੋਹਰ ਸਿੰਘ ਗਿੱਲ)-ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼ਰਧਾ ਪੂਰਵਕ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਏਕਮਜੀਤ ਕੌਰ ਨੇ ਸਿੱਖਾਂ ਦੇ ਨੌਵੇਂ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਬਾਰੇ ਜਾਣਕਾਰੀ ਦੇ ਕੇ ਕੀਤੀ | ਪੰਜਵੀਂ ਜਮਾਤ ਦੇ ਵਿਦਿਆਰਥੀ ਸ਼ਿਵਜੋਤ ਨੇ ਆਪਣੇ ਭਾਸ਼ਣ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਬਾਰੇ ਦੱਸਿਆ | ਅੰਸ਼ਪ੍ਰੀਤ ਕੌਰ ਤੇ ਰਵਿੰਦਰਪਾਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਨਾਲ ਸਬੰਧਿਤ ਕਵਿਤਾ ਉਚਾਰਨ ਕੀਤੀ | ਸਕੂਲ ਦੀ ਅਧਿਆਪਕਾ ਸੁਖਪਾਲ ਕੌਰ ਨੇ ਬੱਚਿਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਦੱਸਿਆ | ਐਲ.ਕੇ.ਜੀ. ਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਬਾਰੇ ਪ੍ਰਸ਼ਨ ਉੱਤਰ ਵੀ ਪੁੱਛੇ ਗਏ | ਸਕੂਲ ਦੀ ਸਭਾ ਵਿਚ ਮੂਲ ਮੰਤਰ ਦੇ ਪਾਠ ਕਰਵਾਏ ਗਏ ਤੇ ਨਾਲ ਹੀ ਵਾਹਿਗੁਰੂ ਦਾ ਜਾਪ ਵੀ ਬੱਚਿਆਂ ਨੇ ਮਿਲ ਕੇ ਕੀਤਾ | ਸਕੂਲ ਦੀ ਹਿੰਦੀ ਦੀ ਅਧਿਆਪਕਾ ਬਲਜੀਤ ਕੌਰ ਨੇ ਗੁਰੂ ਜੀ ਦੀ ਸ਼ਹਾਦਤ ਬਾਰੇ ਕਵਿਤਾ ਰਾਹੀਂ ਆਪਣੇ ਵਿਚਾਰ ਪੇਸ਼ ਕੀਤੇ | ਸਕੂਲ ਦੇ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ-ਪਿੰ੍ਰਸੀਪਲ ਸੁਰਿੰਦਰ ਕੌਰ ਅਤੇ ਪਿ੍ੰਸੀਪਲ ਰੁਬੀਨਾ ਧੀਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਸੰਖੇਪ ਜਾਣਕਾਰੀ ਦਿੱਤੀ ਤੇ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਨੇ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਜ਼ੀ ਐਜੂਕੇਸ਼ਨ ਧਰਮਕੋਟ ਨੇ ਲਗਵਾਏ ਆਸਟੇ੍ਰਲੀਆ ਦੇ ਵਿਜ਼ਟਰ ਵੀਜ਼ੇ
Ad Position 24