20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

350 ਸਾਲਾ ਸ਼ਤਾਬਦੀ ਸਮਾਗਮ ਅਜੋਕੀ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਦਾ ਮਹਾਨ ਮੌਕਾ-ਬਾਬਾ ਬਲਜੀਤ ਸਿੰਘ

Ad Position 21
No active advertisement
ਅਜੀਤ ਡੈਸਕ 25-11-2025
ਮਲੋਟ, 24 ਨਵੰਬਰ (ਅਜਮੇਰ ਸਿੰਘ ਬਰਾੜ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 350 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ ਸਮਾਗਮਾਂ 'ਚ ਸੰਗਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਬਲੀਦਾਨ ਤੇ ਇਤਿਹਾਸ ਬਾਰੇ ਜਾਣਕਾਰੀ ਮਿਲ ਸਕੇ | ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬਲਜੀਤ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਸ ਮਹਾਨ ਇਤਿਹਾਸ ਨਾਲ ਜੋੜਨਾ ਸਕੂਲਾਂ, ਸਮਾਜਿਕ ਸੰਸਥਾਵਾਂ ਤੇ ਧਾਰਮਿਕ ਅਸਥਾਨਾਂ ਦੀ ਵੀ ਮੁੱਖ ਜ਼ਿੰਮੇਵਾਰੀ ਬਣਦੀ ਹੈ | ਬਾਬਾ ਬਲਜੀਤ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ 'ਚ ਸਮਾਗਮ ਨਿਰੰਤਰ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਤੋਂ ਗੁਰਦੁਆਰਾ ਟੁੱਟੀ ਗੰਢੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੈਦਲ ਯਾਤਰਾ ਕਰਦੇ ਹੋਏ 40 ਮੁਕਤਿਆਂ ਦੀ ਇਸ ਪਵਿੱਤਰ ਧਰਤੀ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੱਦੀ ਦਿਵਸ ਦੇ ਸੰਬੰਧ 'ਚ ਦੱਸਿਆ ਗਿਆ ਤੇ ਗੁਰੂਘਰ ਦੇ ਦਰਸ਼ਨ ਦੀਦਾਰੇ ਸੰਗਤਾਂ ਨੇ ਕੀਤੇ | ਇਸੇ ਤਰ੍ਹਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਦੋ ਦਿਨ ਲਗਾਤਾਰ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਸਿਮਰਨ ਤੇ ਗੁਰੂ ਸਾਹਿਬ ਦੀ ਅਦੁੱਤੀ ਕੁਰਬਾਨੀ ਤੇ ਸਮੁੱਚੇ ਜੀਵਨ ਬਾਰੇ ਵੀ ਕਥਾ ਵਾਚਕਾਂ, ਕਵਿਸ਼ਰੀ ਜਥਿਆਂ ਨੇ ਸੰਗਤ ਨੂੰ ਵਿਸਥਾਰਪੂਰਵਕ 'ਚ ਦੱਸਿਆ |
Ad Position 22
No active advertisement
ਪਿਛਲੀ ਖ਼ਬਰ ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਸੈਮੀਨਾਰ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ
Ad Position 24