ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਅਮਨਪ੍ਰੀਤ ਸਿੰਘ ਤੇ ਆਸ਼ੂ ਮੋਂਗਾ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੂੰ ਵੀਡੀਓ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਉਨ੍ਹਾਂ ਦੀ ਕੁਰਬਾਨੀ ਬਾਰੇ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਵਿਸ਼ਵ ਇਤਿਹਾਸ ਵਿਚ ਬੇਮਿਸਾਲ ਹੈ | ਉਨ੍ਹਾਂ ਨੇ ਆਪਣਾ ਜੀਵਨ ਮਨੁੱਖਤਾ, ਧਾਰਮਿਕ ਆਜ਼ਾਦੀ ਤੇ ਉੱਚ ਨੈਤਿਕ ਕਦਰਾਂ ਕੀਮਤਾਂ ਦੀ ਰੱਖਿਆ ਲਈ ਸਮਰਪਿਤ ਕਰ ਦਿੱਤਾ, ਬਿਨਾਂ ਸਿਰ ਝੁਕਾਏ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਹਰ ਬੱਚੇ ਲਈ ਮਾਰਗਦਰਸ਼ਕ ਹੈ | ਪਿ੍ੰਸੀਪਲ ਰਜਨੀ ਠਾਕੁਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਬਿਨ੍ਹਾਂ ਕਿਸੇ ਭੇਦਭਾਵ ਦੇ ਸਾਰੀ ਮਨੁੱਖਤਾ ਲਈ ਕੁਰਬਾਨੀ ਦਿੱਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਆਧਾਰਿਤ ਕਵਿਤਾਵਾਂ, ਭਾਸ਼ਣ ਤੇ ਪੇਂਟਿੰਗ ਪ੍ਰਦਰਸ਼ਨੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਦੇ ਕਿੰਡਰਗਾਰਟਨ ਵਿਭਾਗ ਦੇ ਅਧਿਆਪਕਾ ਪੂਨਮ ਦੀ ਅਗਵਾਈ ਹੇਠ ਦਸ ਗੁਰੂਆਂ ਦੇ ਨਾਮ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਪ੍ਰਦਾਨ ਕੀਤੀ |