20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 'ਯੂਨਿਟੀ ਮਾਰਚ' 'ਚ ਹਿੱਸਾ ਲਿਆ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਭਭਾਈ ਪਟੇਲ ਜਿਨ੍ਹਾਂ ਦੀ ਸੋਚ ਤੇ ਨੇਤਿ੍ਤਵ ਨੇ ਭਾਰਤ ਦੀ ਏਕਤਾ 'ਚ ਅਹਿਮ ਭੂਮਿਕਾ ਨਿਭਾਈ ਦੀ ਜੈਅੰਤੀ ਨੂੰ ਸਮਰਪਿਤ 'ਰਾਸ਼ਟਰੀ ਏਕਤਾ ਦਿਵਸ' 'ਤੇ ਯੂਨਿਟੀ ਮਾਰਚ 'ਚ ਭਾਗ ਲਿਆ | ਇਸ ਮਾਰਚ ਦਾ ਉਦੇਸ਼ ਦੇਸ਼ ਵਿਚ ਏਕਤਾ, ਅਖੰਡਤਾ ਤੇ ਭਾਈਚਾਰੇ ਦੇ ਸੁਨੇਹੇ ਨੂੰ ਪ੍ਰਚਾਰਿਤ ਕਰਨਾ ਸੀ | ਇਹ ਯੂਨਿਟੀ ਮਾਰਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੋਂ ਸ਼ੁਰੂ ਹੋ ਕੇ ਇਲਾਕੇ ਦੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਨਹਿਰੂ ਸਟੇਡੀਅਮ ਵਿਖੇ ਸਮਾਪਤ ਹੋਇਆ | ਸਕੂਲ ਦੇ ਵਿਦਿਆਰਥੀਆਂ ਨੇ ਹੱਥਾਂ 'ਚ ਰਾਸ਼ਟਰੀ ਏਕਤਾ ਸਬੰਧੀ ਨਾਅਰੇ, ਪੋਸਟਰ ਤੇ ਬੈਨਰ ਫੜ੍ਹ ਕੇ ਇਸ ਪੈਦਲ ਮਾਰਚ ਵਿਚ ਹਿੱਸਾ ਲਿਆ | ਮਾਰਚ 'ਚ ਵਿਦਿਆਰਥੀਆਂ ਨਾਲ ਅਧਿਆਪਕਾਂ ਨੇ ਵੀ ਸਰਗਰਮ ਭਾਗ ਲਿਆ | ਇਸ ਮਾਰਚ ਦੇ ਸਮਾਪਤੀ 'ਤੇ ਇਸ ਸਕੂਲ ਦੇ ਵਿਦਿਆਰਥੀਆਂ ਵਲੋਂ ਇਕ ਸ਼ਾਨਦਾਰ ਸਮੂਹ ਗਾਨ ਵੀ ਪੇਸ਼ ਕੀਤਾ ਗਿਆ, ਜਿਸ ਤੋਂ ਪ੍ਰਭਾਵਿਤ ਹੋ ਕੇ ਇਸ ਮਾਰਚ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਤਗਮੇ ਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ | ਸਕੂਲ ਪਿ੍ੰਸੀਪਲ ਪਿ੍ਯੰਕਾ ਬਰਾੜ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਰਾਸ਼ਟਰੀ ਸੁਰੱਖਿਆ, ਇਕਜੁੱਟਤਾ ਤੇ ਦੇਸ਼ਭਗਤੀ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ | ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੂਪਮਾ ਤੋਲਾ ਤੇ ਸ਼ਿਵਮ ਤੋਲਾ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਅਨੁਸ਼ਾਸਨ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਰਾਸ਼ਟਰ-ਨਿਰਮਾਣ ਵਿਚ ਨਵੀਂ ਪੀੜ੍ਹੀ ਦੀ ਭੂਮਿਕਾ ਨੂੰ ਮਜ਼ਬੂਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਪੰਚ ਸੋਹਣ ਸਿੰਘ ਗੋਂਦਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ
Ad Position 24