ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਲਈ ਖਾਸ ਸਵੇਰ ਦੀ ਸਭਾ ਕੀਤੀ ਗਈ | ਜਿਸ 'ਚ ਬੱਚਿਆਂ ਨੇ ਸ਼ਬਦ ਗਾਇਨ ਕਰ ਗੁਰੂ ਸਾਹਿਬ ਨੂੰ ਯਾਦ ਕੀਤਾ ਤੇ ਇਸ ਦੇ ਨਾਲ ਵਿਦਿਆਰਥੀਆਂ ਵਲੋਂ ਸੁੰਦਰ ਕਵਿਤਾ ਪੇਸ਼ ਕੀਤੀ | ਇਸ ਦੌਰਾਨ ਬੱਚਿਆਂ ਨੂੰ ਸੰਬੋਧਨ ਸਮੇਂ ਗੁਰੂ ਸਾਹਿਬ ਦੀ ਜੀਵਨੀ ਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਬਾਰੇ ਜਾਣੂ ਕਰਵਾਇਆ | ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਉਪਰਾਲੇ ਅਨੁਸਾਰ ਵੀ ਸਕੂਲ ਦੁਆਰਾ ਪਿਛਲੇ ਲਗਭਗ 15 ਦਿਨਾਂ ਤੋਂ ਹਰ ਰੋਜ਼ ਸਵੇਰ ਦੀ ਸਭਾ 'ਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ ਬਾਰੇ ਦੱਸਿਆ ਜਾਂਦਾ ਹੈ | ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਵਲੋਂ ਸਮੂਹ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੁਆਰਾ ਦੱਸੇ ਗਏ ਰਸਤੇ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ | ਸਕੂਲ ਦੇ ਡਾਇਰੈਕਟਰ ਕਿਰਨਜੋਤ ਕੌਰ, ਵਾਈਸ ਪਿ੍ੰਸੀਪਲ ਪੂਨਮ ਗੋਇਲ, ਕੋਆਰਡੀਨੇਟਰ ਸ਼ਿਵਾਲੀ ਅਰੋੜਾ ਤੇ ਸਰਬਜੀਤ ਕੌਰ ਵਲੋਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਬਾਰੇ ਵਰਣਨ ਕੀਤਾ |