21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸ਼ਹੀਦੀ ਦਿਵਸ ਸਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 25-11-2025
ਫ਼ਰੀਦਕੋਟ, 24 ਨਵੰਬਰ (ਜਸਵੰਤ ਸਿੰਘ ਪੁਰਬਾ)-ਦਿੱਲੀ ਇੰਟਰਨੈਸ਼ਨਲ ਸਕੂਲ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸੰਬੰਧੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ | ਜਿਸ 'ਚ ਵੱਖ-ਵੱਖ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਸੰਬੰਧੀ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ, ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ 'ਤੇ ਅਧਾਰਿਤ ਇਕ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ, ਵਿਦਿਆਰਥੀਆਂ ਵਲੋਂ ਗੁਰੂ ਜੀ ਦੁਆਰਾ ਰਚਿਤ ਬਾਣੀ 'ਚੋਂ ਕੁਝ ਸਲੋਕਾਂ ਦਾ ਪਾਠ ਵੀ ਕੀਤਾ ਗਿਆ | ਸੰਸਥਾ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ ਤੇ ਸ਼ਿਵਮ ਤੋਲ਼ਾ ਨੇ ਗੁਰੂ ਜੀ ਦੀ ਸ਼ਹਾਦਤ ਨੂੰ ਨਮਨ ਕਰਦੇ ਹੋਏ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਆਦਰਸ਼ਾਂ ਨਾਲ ਜੁੜਣ, ਉਨ੍ਹਾਂ ਦੁਆਰਾ ਦਰਸਾਏ ਹੌਂਸਲੇ, ਸੱਚਾਈ ਤੇ ਸੱਭਿਆਚਾਰਕ ਮੁੱਲਾਂ ਦੇ ਧਾਰਨੀ ਬਣਨ ਤੇ ਸਮਾਜ 'ਚ ਭਾਈਚਾਰੇ ਅਤੇ ਸ਼ਾਂਤੀ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਸਕੂਲ ਰੱਥੜੀਆਂ ਵਿਖੇ ਸ਼ਹੀਦੀ ਸ਼ਤਾਬਦੀ ਮਨਾਈ ਅਗਲੀ ਖ਼ਬਰ ਗ੍ਰਾਮ ਪੰਚਾਇਤ ਬੱਲ੍ਹੋ ਨੇ ਬਚਾਇਆ 20 ਪ੍ਰਤੀਸ਼ਤ ਸਰਕਾਰੀ ਪੈਸਾ <br/>
Ad Position 24