21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਐੱਸ. ਡੀ. ਸਕੂਲ ਰੱਥੜੀਆਂ ਵਿਖੇ ਸ਼ਹੀਦੀ ਸ਼ਤਾਬਦੀ ਮਨਾਈ

Ad Position 21
No active advertisement
ਅਜੀਤ ਡੈਸਕ 25-11-2025
ਮਲੋਟ, 24 ਨਵੰਬਰ (ਪਾਟਿਲ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵਿਸ਼ਵ ਭਰ ਵਿਚ ਬੜੀ ਹੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਇਸ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿਖੇ ਕਰਵਾਇਆ ਗਿਆ | ਜਿਸ ਤਹਿਤ ਸਕੂਲ 'ਚ ਬੜੀ ਹੀ ਸ਼ਰਧਾ ਦੇ ਨਾਲ ਸਟਾਫ਼ ਤੇ ਵਿਦਿਆਰਥੀਆਂ ਨੇ ਆਪ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਜਾਪ ਕੀਤਾ ਤੇ ਪਾਠ ਉਪਰੰਤ ਸਕੂਲ ਸਟਾਫ਼ ਤੇ ਵਿਦਿਆਰਥੀਆ ਵਲੋਂ ਸ਼ਬਦ ਕੀਰਤਨ ਦਾ ਗੁਣਗਾਨ ਕੀਤਾ ਗਿਆ | ਇਸ ਤੋਂ ਇਲਾਵਾ ਵਿਦਿਆਰਥੀਆਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਨਾਲ ਸੰਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸੰਬੋਧਨ ਕਰਦੇ ਹੋਏ ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਰਮਨ ਕੁਮਾਰ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਲੋਂ ਦਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਸ਼ਹੀਦੀ ਦਿਵਸ ਸਬੰਧੀ ਸਮਾਗਮ
Ad Position 24