21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ

Ad Position 21
No active advertisement
ਅਜੀਤ ਡੈਸਕ 25-11-2025
ਲੰਬੀ, 24 ਨਵੰਬਰ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਦੇ ਬੱਚਿਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਟੂਰ ਵਿਚ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਜਲਿਆਂਵਾਲਾ ਬਾਗ, ਸੁਲਤਾਨਪੁਰ ਲੋਧੀ, ਵੇਈ ਨਦੀ, ਸਾਡਾ ਪਿੰਡ ਆਦਿ ਹੋਰ ਵੀ ਕਈ ਥਾਵਾਂ 'ਤੇ ਲਿਜਾਇਆ ਗਿਆ | ਇਸ ਮੌਕੇ ਬੱਚਿਆਂ ਨਾਲ ਅਧਿਆਪਕ ਬੰਟੀ ਗਿੱਲ, ਨਮਨਦੀਪ ਕੌਰ ਅਤੇ ਰਚਨਦੀਪ ਕੌਰ ਮੌਜੂਦ ਸਨ | ਪਿ੍ੰਸੀਪਲ ਪਵਨਪ੍ਰੀਤ ਕੌਰ ਢਿੱਲੋਂ ਨੇ ਕਿਹਾ ਕਿ ਬੱਚਿਆਂ ਨੂੰ ਅਜਿਹੇ ਵਿਦਿਅਕ ਟੂਰ ਕਰਾਉਣ ਨਾਲ ਉਨ੍ਹਾਂ ਦੀ ਜਿਥੇ ਪੜ੍ਹਾਈ ਵਿਚ ਰੁਚੀ ਵਧਦੀ ਹੈ, ਉੱਥੇ ਉਨ੍ਹਾਂ ਦੇ ਗਿਆਨ ਵਿਚ ਵੀ ਵਾਧਾ ਹੁੰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸੱਤ ਰੋਜ਼ਾ ਗੁਰਮਤਿ ਕੈਂਪ ਲਗਾਇਆ ਅਗਲੀ ਖ਼ਬਰ ਐੱਸ. ਡੀ. ਸਕੂਲ ਰੱਥੜੀਆਂ ਵਿਖੇ ਸ਼ਹੀਦੀ ਸ਼ਤਾਬਦੀ ਮਨਾਈ
Ad Position 24