22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ 'ਚ ਸਟੇਡੀਅਮ ਬਣਾਏ-ਵਿਧਾਇਕ

Ad Position 21
No active advertisement
ਅਜੀਤ ਡੈਸਕ 25-11-2025
ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਪਿੰਡਾਂ 'ਚ ਖੇਡ ਸਟੇਡੀਅਮ ਬਣਾਏ ਗਏ ਹਨ ਤਾਂ ਜੋ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਿਆ ਜਾ ਸਕੇ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਨਤਮਸਤਕ ਹੋਣ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪਿੰਡ ਭੁੱਟੀਵਾਲਾ ਵਿਖੇ ਵੀ ਗਿੱਦੜਬਾਹਾ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਯਤਨ ਨਾਲ ਸਰਕਾਰ ਵਲੋਂ ਬਾਬਾ ਪੂਰਨ ਭਗਤ ਖੇਡ ਸਟੇਡੀਅਮ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਕੇ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ | ਵਿੱਢੀ ਗਈ ਇਸ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ | ਆਏ ਦਿਨ ਵੱਡੀ ਮਾਤਰਾ 'ਚ ਨਸ਼ਾ ਫ਼ੜਿ੍ਹਆ ਜਾ ਰਿਹਾ ਹੈ ਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਇਸ ਸਬੰਧੀ ਉਪਰਾਲੇ ਜਾਰੀ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਡੀ ਪੱਧਰ 'ਤੇ ਕੱਚੇ ਖ਼ਾਲਿਆਂ ਨੂੰ ਪੱਕਾ ਕਰਕੇ ਤੇ ਪੁਰਾਣੇ ਖ਼ਾਲਾਂ ਨੂੰ ਮੁਰੰਮਤ ਕਰਕੇ ਨਵੇਂ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਸਹੀ ਮਾਤਰਾ ਵਿਚ ਨਹਿਰੀ ਪਾਣੀ ਮਿਲ ਸਕੇ | ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਪਿੰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਤੱਤਪਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਏ ਗਏ ਖੇਡ ਸਟੇਡੀਅਮ 'ਚ ਵੱਡੀ ਗਿਣਤੀ 'ਚ ਪਿੰਡ ਦੇ ਬੱਚੇ ਖੇਡਾਂ ਨਾਲ ਜੁੜ ਰਹੇ ਹਨ | ਇਸ ਮੌਕੇ ਸੇਵਾ ਮੁਕਤ ਥਾਣੇਦਾਰ ਗੁਰਮੇਲ ਸਿੰਘ ਭੁੱਟੀਵਾਲਾ, ਸਰਪੰਚ ਬਲਜੀਤ ਸਿੰਘ ਭੁੱਟੀਵਾਲਾ, ਨਛੱਤਰ ਸਿੰਘ, ਜਗਦੀਪ ਸਿੰਘ ਢਿੱਲੋਂ, ਵਿੱਕੀ ਕੁਮਾਰ ਡਮੋਲੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ 'ਚ ਨਗਰ ਕੀਰਤਨ ਸਜਾਇਆ
Ad Position 24