ਸ੍ਰੀ ਮੁਕਤਸਰ ਸਾਹਿਬ, 24 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਪੰਥਕ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਗੁਰਦੇਵ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ 'ਚ ਇਲਾਕੇ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮਾਂ 'ਚ ਪੰਥ ਪ੍ਰਸਿੱਧ ਵਿਦਵਾਨਾਂ ਗਿਆਨੀ ਸੁਰਜੀਤ ਸਿੰਘ ਖ਼ਾਲਸਾ ਕਥਾਵਾਚਕ ਲੁਧਿਆਣਾ ਵਾਲੇ, ਗਿਆਨੀ ਜੰਗ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਕਥਾਵਾਚਕ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ, ਭਾਈ ਗੁਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਰਨ ਸਾਹਿਬ, ਗਿਆਨੀ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਕਵਿਸ਼ਰੀ ਜਥਾ, ਰਾਗੀ ਭਾਈ ਜਤਿੰਦਰ ਸਿੰਘ ਸਹਿਜ ਸ੍ਰੀ ਮੁਕਤਸਰ ਸਾਹਿਬ, ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਮੁਕਤਸਰ ਸਾਹਿਬ, ਭਾਈ ਗਗਨਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ, ਨਿਸ਼ਾਨ ਅਕੈਡਮੀ ਔਲਖ ਦੇ ਕੀਰਤਨੀ ਜਥੇ ਤੋਂ ਇਲਾਵਾ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਦੇ ਵਿਦਿਆਰਥੀਆਂ ਸਰਬਦੀਪ ਸਿੰਘ ਤੇ ਹੋਰ ਵਿਦਿਆਰਥੀਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਸੰਚਾਲਨ ਸਿੱਖ ਵਿਰਸਾ ਕੌਂਸਲ ਤੋਂ ਜਸਵੀਰ ਸਿੰਘ ਖ਼ਾਲਸਾ ਨੇ ਕੀਤਾ | ਅੰਮਿ੍ਤ ਸੰਚਾਰ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਹੋਇਆ, ਜਿਸ 'ਚ 22 ਪ੍ਰਾਣੀ ਅੰਮਿ੍ਤਪਾਨ ਕਰਕੇ ਗੁਰੂ ਲੜ ਲੱਗੇ | ਸਮਾਗਮ ਦੌਰਾਨ ਧਾਰਮਿਕ ਪ੍ਰਦਰਸ਼ਨੀਆਂ ਲਗਾਈਆਂ ਗਈਆਂ | ਇਸ ਮੌਕੇ ਸਾਬਕਾ ਮੈਨੇਜਰ ਸੁਮੇਰ ਸਿੰਘ, ਸ੍ਰੀ ਮੁਕਤਸਰ ਸਾਹਿਬ ਤੋਂ ਕਾਰ ਸੇਵਾ ਦਿੱਲੀ ਵਾਲੇ ਬਾਬਾ ਮਨਪ੍ਰੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਗੁਰਲਾਲ ਸਿੰਘ ਗੱਤਕਾ ਕੋਚ, ਹਰਪ੍ਰੀਤ ਸਿੰਘ ਗੱਤਕਾ ਕੋਚ, ਪਰਮਜੀਤ ਸਿੰਘ ਪੰਮਾ, ਜਸਵੰਤ ਸਿੰਘ ਟੈਂਟ ਵਾਲੇ, ਅਰੁਣ ਸਿੰਘ ਬਿੱਲਾ ਆਦਿ ਸੰਗਤਾਂ ਹਾਜ਼ਰ ਸਨ |