02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਸੁੱਖਣ ਵਾਲਾ ਕਤਲ ਕਾਂਡ-ਪਤਨੀ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ

Ad Position 21
No active advertisement
ਅਜੀਤ ਡੈਸਕ 07-12-2025

ਪੁਲਿਸ ਨੇ ਘਰ 'ਚੋਂ ਗਾਇਬ ਕੀਤਾ ਸੋਨਾ ਵੀ ਕੀਤਾ ਬਰਾਮਦ
ਫਰੀਦਕੋਟ , 6 ਦਸੰਬਰ ( ਜਸਵੰਤ ਸਿੰਘ ਪੁਰਬਾ )-ਕਰੀਬ ਇੱਕ ਹਫਤਾ ਪਹਿਲਾਂ ਫਰੀਦਕੋਟ ਦੇ ਪਿੰਡ ਸੁੱਖਣ ਵਾਲਾ ਵਿਖੇ ਇੱਕ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਗਿਆ ਸੀ ਹੁਣ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਪਤਨੀ, ਉਸ ਦਾ ਆਸ਼ਿਕ ਅਤੇ ਉਸ ਦਾ ਇੱਕ ਹੋਰ ਸਾਥੀ ਜਿਹੜਾ ਇਸ ਕਤਲ ਕਾਂਡ ਵਿੱਚ ਸ਼ਾਮਿਲ ਹੈ, ਨੂੰ ਪੁਲਿਸ ਨੇ ਗਿ੍ਫਤਾਰ ਕਰ ਲਿਆ ਸੀ | ਅੱਜ ਮਿ੍ਤਕ ਦੀ ਪਤਨੀ ਰੁਪਿੰਦਰ ਕੌਰ ਨੂੰ ਤਾਂ ਚਾਰ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਦੀ ਅਰਜੀ 'ਤੇ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ ਵਿੱਚ ਵਾਧਾ ਕਰ ਦਿੱਤਾ | ਹੁਣ ਇਸ ਮਾਮਲੇ ਵਿੱਚ ਸਾਰੇ ਦੋਸ਼ੀਆਂ ਦਾ 8 ਦਸੰਬਰ ਤੱਕ ਪੁਲਿਸ ਰਿਮਾਂਡ ਰਹੇਗਾ ਜਿਸ ਤੋਂ ਬਾਅਦ ਇਹਨਾਂ ਤਿੰਨਾਂ ਦੋਸ਼ੀਆਂ ਨੂੰ ਮੁੜ 8 ਦਿਸੰਬਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਏਗਾ | ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਹੱਤਿਆਕਾਂਡ ਨੂੰ ਪਹਿਲਾਂ ਚੋਰੀ ਦੀ ਵਾਰਦਾਤ ਬਣਾ ਕੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿੱਥੇ ਘਰ ਦੀ ਅਲਮਾਰੀ ਤੋੜ ਕੇ ਉਥੋਂ ਕੁਝ ਗਹਿਣੇ ਰੁਪਿੰਦਰ ਕੌਰ ਦਾ ਸਾਥੀ ਹਰਕਵਲ ਪ੍ਰੀਤ ਸਿੰਘ ਆਪਣੇ ਨਾਲ ਲੈ ਗਿਆ ਸੀ ,ਪੁਲਿਸ ਵੱਲੋਂ ਹੁਣ ਉਹ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ | ਉਥੇ ਉਹਨਾਂ ਦੱਸਿਆ ਕਿ ਹੱਤਿਆਕਾਂਡ ਸਮੇਂ ਜਿਹੜੀ ਹੰਡਈ ਕਾਰ ਵਰਤੀ ਗਈ ਸੀ ਉਹ ਵੀ ਇਹਨਾਂ ਦੇ ਕਿਸੇ ਹੋਰ ਸਾਥੀ ਦੀ ਸੀ ਜਿਸ ਨੂੰ ਤੀਸਰੇ ਆਰੋਪੀ ਵਿਸ਼ਵਜੀਤ ਸਿੰਘ ਵੀ ਗਿ੍ਫਤਾਰੀ ਤੋਂ ਬਾਅਦ ਬਰਾਮਦ ਕੀਤਾ ਗਿਆ ਸੀ | ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਬਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਹੋਰ ਕਿਸੇ ਦੀ ਵੀ ਸ਼ਮੂਲੀਅਤ ਇਸ ਮਾਮਲੇ ਵਿੱਚ ਪਾਈ ਗਈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਏਗਾ |

Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਪੰਜਾਬ ਦੇ ਮੋਢਿਆਂ 'ਤੇ ਪੈਰ ਰੱਖ ਕੇ ਪ੍ਰਧਾਨ ਮੰਤਰੀ ਬਣਨਾ ਚਾਹੁੰਦੈ-ਅਬੁੱਲਖੁਰਾਣਾ ਅਗਲੀ ਖ਼ਬਰ ਸਿਕੰਦਰ ਸਿੰਘ ਮਲੂਕਾ ਨੇ ਸੁਖਦੇਵ ਸਿੰਘ ਸੰਧੂ ਦੇ ਦਿਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
Ad Position 24
No active advertisement