02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕੇਜਰੀਵਾਲ ਪੰਜਾਬ ਦੇ ਮੋਢਿਆਂ 'ਤੇ ਪੈਰ ਰੱਖ ਕੇ ਪ੍ਰਧਾਨ ਮੰਤਰੀ ਬਣਨਾ ਚਾਹੁੰਦੈ-ਅਬੁੱਲਖੁਰਾਣਾ

Ad Position 21
No active advertisement
ਅਜੀਤ ਡੈਸਕ 07-12-2025
ਮਲੋਟ, 6 ਦਸੰਬਰ (ਅਜਮੇਰ ਸਿੰਘ ਬਰਾੜ)-ਕੇਜਰੀਵਾਲ ਪੰਜਾਬ ਦੇ ਮੋਢਿਆਂ 'ਤੇ ਪੈਰ ਧਰ ਕੇ ਦੇਸ਼ ਦਾ ਪ੍ਰਧਾਨ ਮੰਤਰੀ ਬਣਨਾ ਚਾਹੁੰਦੇ ਹਨ ਤੇ ਕੇਜਰੀਵਾਲ ਦੇ ਸੁਪਨੇ ਪੂਰੇ ਨਹੀਂ ਹੋਏ ਪਰ ਉਨ੍ਹਾਂ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਲੰਬੀ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਪਾਰਟੀ ਦੇ ਸੂਬਾ ਬੁਲਾਰੇ ਜਗਪਾਲ ਸਿੰਘ ਅਬੁੱਲਖੁਰਾਣਾ ਨੇ ਆਪਣੇ ਪਿੰਡ ਅਬੁੱਲਖੁਰਾਣਾ ਵਿਖੇ ਇਲਾਕੇ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਲੰਬੀ ਵਿਧਾਨ ਸਭਾ ਹਲਕੇ ਵਿਚ ਕਾਂਗਰਸ ਪਾਰਟੀ ਦੇ 22 ਉਮੀਦਵਾਰ ਬਲਾਕ ਸੰਮਤੀ ਦੀਆਂ ਚੋਣਾਂ ਲੜ ਰਹੇ ਹਨ, ਜਦਕਿ ਚਾਰ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਹਨ | ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜਿਤਾਇਆ ਜਾਵੇ, ਤਾਂ ਜੋ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ 'ਤੇ ਆਵੇ | ਸ. ਅਬੁੱਲਖੁਰਾਣਾ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨੂੰ ਅੱਗੇ ਲਿਜਾਣ ਵਿਚ ਸਮਰੱਥ ਹੈ, ਕਿਉਂਕਿ ਭਾਵੇਂ 1992 ਹੋਵੇ ਜਾਂ ਉਸ ਤੋਂ ਬਾਅਦ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਮਾੜੇ ਸਮਿਆਂ ਵਿਚੋਂ ਕੱਢ ਕੇ ਸੁਨਹਿਰੀ ਭਵਿੱਖ ਬਣਾਇਆ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਜਾ ਰਿਹਾ ਹੈ ਕਿ ਸਮੇਂ ਦੀ ਸਰਕਾਰ 'ਆਪ' ਵਾਲਿਆਂ ਨੂੰ ਉਮੀਦਵਾਰ ਨਹੀਂ ਲੱਭ ਰਹੇ | ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 10 ਸਾਲ ਦੇ ਆਪਣੇ ਰਾਜਭਾਗ ਸਮੇਂ ਜੋ ਮਾੜੇ ਬੀਜ ਬੀਜੇ, ਉਹ ਸਭ ਦੇ ਸਾਹਮਣੇ ਹਨ | ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਇੱਥੋਂ ਤੱਕ ਕਿ ਔਰਤਾਂ ਨਾਲ ਕੀਤਾ ਵਾਅਦਾ ਵੀ ਇਹ ਸਰਕਾਰ ਨਹੀਂ ਨਿਭਾ ਸਕੀ | ਉਨ੍ਹਾਂ ਸਮੁੱਚੇ ਵੋਟਰਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੋਣਾਂ ਵਿਚ ਸਭ ਤੋਂ ਵੱਡਾ ਹਥਿਆਰ ਵੋਟਾਂ ਦਾ ਹੈ, ਇਸ ਕਰਕੇ ਕਾਂਗਰਸ ਪਾਰਟੀ ਨੂੰ ਜਿਤਾਇਆ ਜਾਵੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਅਬੁੱਲਖੁਰਾਣਾ ਤੋਂ ਇਲਾਵਾ ਬਲਾਕ ਪ੍ਰਧਾਨ ਹਰਭਜਨ ਸਿੰਘ ਕੱਟਿਆਂਵਾਲੀ, ਐਡਵੋਕੇਟ ਸੰਤੋਖ ਕਸ਼ਮੀਰ ਸਿੰਘ ਬਲੋਚਕੇਰਾ, ਪੀ.ਏ. ਵਿਸ਼ਾਲ ਸਿਡਾਨਾ ਅਤੇ ਵੱਖ-ਵੱਖ ਹਲਕਿਆਂ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ 'ਟੀਚਰ ਫ਼ੈਸਟ-2025' ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸੁੱਖਣ ਵਾਲਾ ਕਤਲ ਕਾਂਡ-ਪਤਨੀ ਤਿੰਨ ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ
Ad Position 24
No active advertisement