ਫ਼ਰੀਦਕੋਟ, 6 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਵਿਕਲਾਂਗ ਦਿਵਸ 2025 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਅਨਿਲ ਗੁਪਤਾ (ਜਨਰਲ ਸੈਕਟਰੀ ਪ੍ਰੋਗਰੈਸਿਵ ਫੈਡਰੇਸ਼ਨ ਫ਼ਾਰ ਦੀ ਬਲਾਇੰਡ ਪੰਜਾਬ), ਰੀਟਾ ਆਹੂਜਾ (ਸੁਪਰਡੈਂਟ ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਫ਼ਰੀਦਕੋਟ), ਪਿ੍ੰਸੀਪਲ ਹਰਜੀਤ ਸਿੰਘ (ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਰਾਣੀ ਵਾਲਾ ਸ੍ਰੀ ਮੁਕਤਸਰ ਸਾਹਿਬ), ਸੰਦੀਪ ਅਰੋੜਾ (ਫ਼ਾਊਾਡਰ ਮੈਂਬਰ ਸੀਰ ਫ਼ਰੀਦਕੋਟ) ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਸ਼ੁਰੂਆਤ ਵਿਚ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਸਮੂਹ ਮਹਿਮਾਨਾਂ, ਪਤਵੰਤੇ ਸੱਜਣਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਅੰਤਰਰਾਸ਼ਟਰੀ ਵਿਕਲਾਂਗ ਦਿਵਸ ਦੇ ਇਤਿਹਾਸ ਅਤੇ ਇਸ ਦੀ ਮਹੱਤਤਾ ਉੱਪਰ ਚਾਨਣਾ ਪਾਇਆ | ਪ੍ਰੋ. ਸੰਦੀਪ ਸਿੰਘ ਨੇ ਪਰਸਨ-ਵਿਦ-ਡਿਸਬਿਲਟੀ ਦੀ ਭਲਾਈ ਲਈ ਸਰਕਾਰ ਦੀਆਂ ਵੱਖ-ਵੱਖ ਪਾਲਸੀਆਂ ਅਤੇ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਰੀਟਾ ਆਹੂਜਾ ਨੇ ਆਪਣੇ ਤਜ਼ਰਬੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਤੇ ਨੇਤਰਹੀਣ ਅÏਰਤਾਂ ਨੂੰ ਆਉਂਦੀਆਂ ਵੱਖ-ਵੱਖ ਮੁਸ਼ਕਿਲਾਂ ਸਬੰਧੀ ਚਰਚਾ ਕੀਤੀ | ਪਿ੍ੰਸੀਪਲ ਹਰਜੀਤ ਸਿੰਘ ਨੇ ਸਿੱਖਿਆਰਥੀ ਅਧਿਆਪਕਾਂ ਨੂੰ ਸੰਵੇਦਨਸ਼ੀਲ ਕਰਦੇ ਹੋਏ ਦੱਸਿਆ ਕਿ ਅੰਗਹੀਣ ਵਿਅਕਤੀਆਂ ਨੂੰ ਕੇਵਲ ਤਰਸ ਦੀ ਲੋੜ ਨਹੀਂ ਬਲਕਿ ਲੋੜ ਹੈ ਕਿ ਅਸੀਂ ਉਨ੍ਹਾਂ ਨੂੰ ਉਤਸ਼ਾਹਿਤ ਕਰੀਏ ਤਾਂ ਜੋ ਅਪੰਗ ਵਿਅਕਤੀ ਵੀ ਸਮਾਜ ਦੇ ਵਿਕਾਸ ਵਿਚ ਹਿੱਸੇਦਾਰੀ ਪਾ ਸਕਣ | ਸੰਦੀਪ ਅਰੋੜਾ ਨੇ ਕਿਹਾ ਕਿ ਅੰਗਹੀਣ ਵਿਅਕਤੀ ਵੀ ਕੁਝ ਕਰ ਗੁਜਰਨ ਦੀ ਚਾਹ ਰੱਖਦੇ ਹਨ ਪਰ ਲੋੜ ਹੈ ਕਿ ਅਸੀਂ ਉਨ੍ਹਾਂ ਦੀ ਸਹਾਇਤਾ ਕਰੀਏ ਅਤੇ ਉਨ੍ਹਾਂ ਦੀ ਕੁਝ ਨਵਾਂ ਸਿਰਜਣ ਦੀ ਚਾਹਨਾ ਨੂੰ ਖਿੜੇ ਮੱਥੇ ਲੈਂਦੇ ਹੋਏ ਸਮਾਜ ਵਿਚ ਉਨ੍ਹਾਂ ਦੀ ਹਿੱਸੇਦਾਰੀ ਨੂੰ ਵਧਾਉਣ ਵਿਚ ਸਹਾਈ ਹੋਈਏ | ਇਸ ਮੌਕੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ ਵਲੋਂ ਪਹੁੰਚੇ ਹੋਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |