03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਲਾਕ ਸੰਮਤੀ ਜ਼ੋਨ ਲੱਖੇਵਾਲੀ ਤੋਂ ਸਿਮਰਜੀਤ ਸਿੰਘ ਬਰਾੜ 'ਆਪ' ਦੇ ਉਮੀਦਵਾਰ

Ad Position 21
No active advertisement
ਅਜੀਤ ਡੈਸਕ 07-12-2025
ਮੰਡੀ ਲੱਖੇਵਾਲੀ, 6 ਦਸੰਬਰ (ਮਿਲਖ ਰਾਜ)-ਆਮ ਆਦਮੀ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਲੱਖੇਵਾਲੀ ਤੋਂ ਸਿਮਰਜੀਤ ਸਿੰਘ ਬਰਾੜ ਬਲਾਕ ਪ੍ਰਧਾਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ | ਉਨ੍ਹਾਂ ਦੀ ਚੋਣ ਜ਼ੋਨ ਵਿਚ ਕੋਈ ਹੋਰ ਦਾਅਵੇਦਾਰ ਪਾਰਟੀ ਉਮੀਦਵਾਰ ਨਾ ਹੋਣ ਕਾਰਨ ਸ਼ੁਰੂ ਵਿਚ ਹੀ ਹੋ ਗਈ ਹੈ ਅਤੇ ਉਨ੍ਹਾਂ ਵਲੋਂ ਜ਼ੋਨ ਦੇ ਪਿੰਡਾਂ ਵਿਚ ਸਰਗਰਮੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ | ਉਹ ਪਾਰਟੀ ਨਾਲ ਆਰੰਭ ਹੋਣ ਵੇਲੇ ਤੋਂ ਲੈ ਕੇ ਹੁਣ ਤੱਕ ਪੂਰੀ ਇਮਾਨਦਾਰੀ ਤੇ ਸ਼ਿੱਦਤ ਨਾਲ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਇਲਾਕੇ ਦੇ ਕੱਦਵਾਰ ਨੇਤਾ ਦੇ ਨਾਲ-ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਕਾਫ਼ੀ ਨਜ਼ਦੀਕ ਮੰਨੇ ਜਾਂਦੇ ਹਨ | ਸਿਮਰਜੀਤ ਸਿੰਘ ਬਰਾੜ ਨੇ ਪਾਰਟੀ ਹਾਈਕਮਾਂਡ ਅਤੇ ਵਿਸ਼ੇਸ਼ ਤੌਰ 'ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਲੰਬੀ: 30 ਨਾਮਜ਼ਦਗੀਆਂ ਵਾਪਸ, 80 ਮੈਦਾਨ 'ਚ ਅਗਲੀ ਖ਼ਬਰ ਟੀਚਰ ਫੈਸਟ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬਰਗਾੜੀ ਸਕੂਲ ਦੇ ਅਧਿਆਪਕ ਸਨਮਾਨਿਤ
Ad Position 24
No active advertisement