ਡੱਬਵਾਲੀ, 6 ਦਸੰਬਰ (ਸ਼ਾਂਤ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 8 ਦਸੰਬਰ ਨੂੰ ਕਰਵਾਇਆ ਜਾਵੇਗਾ | ਇਸ ਮੌਕੇ ਕੀਰਤਨ, ਕਥਾ ਅਤੇ ਢਾਡੀ ਦਰਬਾਰ ਸਜਣਗੇ | ਖ਼ਾਲਸਾ ਐਜੂਕੇਸ਼ਨਲ ਸੁਸਾਇਟੀ ਦੇ ਪ੍ਰਧਾਨ ਡਾ. ਐੱਸ.ਪੀ. ਸਿੰਘ ਪੰਨੂ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਮੁੱਖ ਮੰਤਰੀ ਹਰਿਆਣਾ ਦੇ ਓ.ਐੱਸ.ਡੀ. ਡਾ. ਪ੍ਰਭਲੀਨ ਸਿੰਘ ਸਾਂਝੇ ਤੌਰ 'ਤੇ ਕਰਨਗੇ | ਇਸ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਵਜੋਂ ਕੁਲਦੀਪ ਸਿੰਘ ਜੋਗੇਵਾਲਾ, ਬਿੰਦਰ ਸਿੰਘ ਖ਼ਾਲਸਾ (ਕਾਲਾਂਵਾਲੀ), ਗੁਰਤੇਜ ਸਿੰਘ ਸਿਰਸਾ, ਪ੍ਰਕਾਸ਼ ਸਿੰਘ ਸਾਹੂਵਾਲਾ, ਜਨਰਲ ਸਕੱਤਰ ਅੰਗਰੇਜ਼ ਸਿੰਘ ਰਤੀਆ, ਕੁਲਦੀਪ ਸਿੰਘ ਭੰਗੂ, ਜਗਤਾਰ ਸਿੰਘ ਮਿਠੜੀ ਅਤੇ ਬਾਬਾ ਗੁਰਪਾਲ ਸਿੰਘ ਚੋਰਮਾਰ ਆਦਿ ਸ਼ਾਮਿਲ ਹੋਣਗੇ |