03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਿਸਾਨ ਜਥੇਬੰਦੀਆਂ ਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੀਟਿੰਗ-ਰੋਸ ਪ੍ਰਦਰਸ਼ਨ 8 ਨੂੰ

Ad Position 21
No active advertisement
ਅਜੀਤ ਡੈਸਕ 07-12-2025
ਮਲੋਟ, 6 ਦਸੰਬਰ (ਪਾਟਿਲ)-ਪੰਜਾਬ ਸੂਬੇ ਦੇ ਬਿਜਲੀ ਅਦਾਰੇ ਨੂੰ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵਲੋਂ ਨਿੱਜੀਕਰਨ ਕਰਨ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ 8 ਦਸੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਨੂੰ ਕਾਮਯਾਬ ਬਣਾਉਣ ਦੇ ਸੰਬੰਧ ਵਿਚ ਕਿਸਾਨ ਜਥੇਬੰਦੀਆਂ ਅਤੇ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਸਾਂਝੇ ਤੌਰ 'ਤੇ ਮੀਟਿੰਗ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਸਰਕਾਰ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਪਾਰੀਆਂ ਦਾ ਘਾਣ ਕਰ ਰਹੀ ਹੈ | ਇਸ ਮੌਕੇ ਸੁਖਦੇਵ ਸਿੰਘ ਮਲੋਟ, ਰਮੇਸ਼ ਕੁਮਾਰ ਪੀ.ਐੱਸ.ਪੀ.ਸੀ.ਐੱਲ., ਸੁਨੀਲ ਕੁਮਾਰ, ਨੱਥਾ ਸਿੰਘ ਪ੍ਰਧਾਨ ਬਿਜਲੀ ਬੋਰਡ, ਗੁਰਸੇਵਕ ਸਿੰਘ, ਅਨਿਲ ਕੁਮਾਰ ਜੇ.ਈ., ਇੰਦਰਜੀਤ ਸਿੰਘ ਅਸਪਾਲ ਜ਼ਿਲ੍ਹਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਪਰਮਿੰਦਰ ਸਿੰਘ ਉੜਾਂਗ ਜ਼ਿਲ੍ਹਾ ਪ੍ਰਧਾਨ ਭਾਕਿਯੂ (ਡਕੌਂਦਾ), ਜੁਗਰਾਜ ਸਿੰਘ ਰੰਧਾਵਾ ਸੂਬਾ ਆਗੂ ਪੰਜਾਬ ਕਿਸਾਨ ਯੂਨੀਅਨ, ਹਰਦੀਪ ਸਿੰਘ ਭੁੱਲਰ ਭਾਕਿਯੂ (ਕਾਦੀਆਂ), ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਭਾਕਿਯੂ ਏਕਤਾ (ਡਕੌਂਦਾ), ਪੂਰਨ ਸਿੰਘ ਬਲਾਕ ਪ੍ਰਧਾਨ, ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਮਨਜੀਤ ਸਿੰਘ ਕਬਰਵਾਲਾ ਭਾਕਿਯੂ (ਲੱਖੋਵਾਲ), ਸ਼ਮਸ਼ੇਰ ਸਿੰਘ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕੁਲਦੀਪ ਸਿੰਘ ਕਿਰਤੀ ਕਿਸਾਨ ਮੋਰਚਾ, ਗੁਰਦਾਸ ਸਿੰਘ ਕੁੱਲ ਹਿੰਦ ਕਿਸਾਨ ਸਭਾ ਆਦਿ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲੱਖੇਵਾਲੀ ਤੋਂ 'ਆਪ' ਦੇ ਪ੍ਰੋ. ਚਰਨਜੀਤ ਸਿੰਘ ਉਮੀਦਵਾਰ ਅਗਲੀ ਖ਼ਬਰ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ
Ad Position 24
No active advertisement