03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'ਆਪ' ਜਿੱਤ ਪ੍ਰਾਪਤ ਕਰੇਗੀ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 07-12-2025
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਅਤੇ ਪੀ.ਆਰ.ਟੀ.ਸੀ. ਦੇ ਸਾਬਕਾ ਡਾਇਰੈਕਟਰ ਪ੍ਰੋਫ਼ੈਸਰ ਚਰਨਜੀਤ ਸਿੰਘ ਧਾਲੀਵਾਲ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਿਲ ਕਰੇਗੀ | ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਸਾਰੀਆਂ ਸੀਟਾਂ 'ਤੇ ਉਮੀਦਵਾਰਾਂ ਵਲੋਂ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਕੀਤੇ ਗਏ ਕੰਮਾਂ ਦੇ ਆਧਾਰ 'ਤੇ ਵੋਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਤੋਂ ਇਲਾਵਾ ਸਿੱਖਿਆ ਦੇ ਸੁਧਾਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ | ਇਸ ਤੋਂ ਇਲਾਵਾ ਸਾਰੇ ਵਰਗਾਂ ਨੂੰ ਘਰੇਲੂ ਬਿਜਲੀ ਦੀ ਪ੍ਰਤੀ ਮਹੀਨਾ 300 ਯੂਨਿਟ ਮੁਆਫ਼ੀ, ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਅਤੇ ਕਿਸਾਨਾਂ ਨੂੰ ਸਹੂਲਤ ਲਈ ਦਿਨ ਵੇਲੇ ਬਿਜਲੀ ਸਪਲਾਈ ਦੇਣ ਸਮੇਤ ਸਾਰੇ ਵਰਗਾਂ ਨੂੰ ਸਹੂਲਤਾਂ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ ਹੈ ਅਤੇ ਕਈ ਥਾਈਾ ਉਨ੍ਹਾਂ ਨੂੰ ਉਮੀਦਵਾਰ ਵੀ ਨਹੀਂ ਮਿਲੇ ਜਦਕਿ ਕਾਗ਼ਜ਼ ਭਰਨ ਸਮੇਂ ਕਿਸੇ ਵੀ ਪਾਰਟੀ ਨੂੰ ਕੋਈ ਸਮੱਸਿਆ ਨਹੀਂ ਆਈ ਅਤੇ ਆਮ ਆਦਮੀ ਪਾਰਟੀ ਲੋਕਤੰਤਰ ਵਿਚ ਵਿਸ਼ਵਾਸ਼ ਰੱਖਦੀ ਹੈ | ਚਰਨਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਹ ਖ਼ੁਦ ਵੀ ਜ਼ਿਲ੍ਹਾ ਪ੍ਰੀਸ਼ਦ ਜੋਨ ਲੱਖੇਵਾਲੀ ਤੋਂ ਚੋਣ ਲੜ ਰਹੇ ਹਨ, ਜਿਸ ਵਿਚ ਮਲੋਟ ਵਿਧਾਨ ਸਭਾ ਹਲਕੇ ਦੇ 17 ਪਿੰਡ ਪੈਂਦੇ ਹਨ | ਇਸ ਇਲਾਕੇ ਦੀ ਵਿਧਾਇਕ ਵਜੋਂ ਨੁਮਾਇੰਦਗੀ ਕਰਦੇ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਵਲੋਂ ਵਿਕਾਸ ਕਾਰਜ ਕਰਵਾਉਣ ਤੋਂ ਇਲਾਵਾ ਹਮੇਸ਼ਾ ਹੀ ਲੋਕਾਂ ਦੇ ਦੁੱਖ-ਸੁੱਖ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਹੈ, ਜਿਸ ਕਰਕੇ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਨੇ ਘਰ-ਘਰ ਵੋਟਾਂ ਮੰਗੀਆਂ
Ad Position 24
No active advertisement