03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਮਾਨ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਮਹਿਲਾ ਆਗੂ

Ad Position 21
No active advertisement
ਅਜੀਤ ਡੈਸਕ 07-12-2025
ਜੈਤੋ, 6 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਮਹਿਲਾ ਵਿੰਗ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਕੌਰ ਦੀ ਅਗਵਾਈ ਵਿਚ ਸ਼ਹਿਰੀ ਬਲਾਕ ਪ੍ਰਧਾਨ ਪ੍ਰਵੀਨ ਗਰਗ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਹਲਕਾ ਪ੍ਰਧਾਨ ਸੀਮਾ ਸ਼ਰਮਾ ਨੇ ਕੀਤੀ | ਮੀਟਿੰਗ ਵਿਚ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ ਵਿਸ਼ੇਸ਼ ਤÏਰ 'ਤੇ ਹਾਜ਼ਰ ਹੋਏ | ਮੀਟਿੰਗ ਵਿਚ ਪਾਰਟੀ ਵਰਕਰਾਂ ਦੀਆਂ ਡਿਊਟੀਆ ਲਗਾਈਆਂ ਗਈਆਂ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਬਾਰੇ ਘਰ-ਘਰ ਜਾ ਕੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕਰ ਰਹੀ ਹੈ ਅਤੇ ਨਵੀਆਂ ਇਮਾਰਤਾਂ, ਸਮਾਰਟ ਕਲਾਸ ਰੂਮ ਬਣਾਉਣ ਅਤੇ ਉੱਚ-ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਸਥਾਨਕ ਪੱਧਰ 'ਤੇ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਮੁਹੱਲਾ ਕਲੀਨਿਕ ਵੀ ਸਥਾਪਿਤ ਕੀਤੇ ਗਏ ਹਨ | ਉਥੇ ਹੀ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਧਿਆਨ ਵਿਚ ਰੱਖਦੇ ਹੋਏ ਵੱਡੇ ਪੱਧਰ 'ਤੇ ਜਾਗਰੂਕਤਾ ਅਤੇ ਪੁਨਰਵਾਸ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ | ਮੀਟਿੰਗ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬਾਂ, ਕਿਸਾਨਾਂ, ਕਾਰੋਬਾਰੀਆਂ, ਅÏਰਤਾਂ ਅਤੇ ਨੌਜਵਾਨਾਂ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਬਲਾਕ ਪ੍ਰਧਾਨ ਰਾਜਵਿੰਦਰ ਕੌਰ, ਲਖਵਿੰਦਰ ਕੌਰ ਸੇਵੇਵਾਲਾ, ਕਿਰਨਦੀਪ ਕੌਰ, ਬਿਮਲਾ ਦੇਵੀ, ਛਿੰਦਰਪਾਲ ਕੌਰ, ਕਰਮਜੀਤ ਕੌਰ ਜਿਊਣ ਵਾਲਾ, ਕੁਲਵਿੰਦਰ ਕੌਰ ਪੰਜਗਰਾਈਾ, ਰਾਜਵਿੰਦਰ ਕੌਰ ਢਿੱਲਵਾਂ, ਪਰਮਜੀਤ ਕੌਰ ਰਾਮੇਆਣਾ, ਜਸਵਿੰਦਰ ਕੌਰ ਚੀਨਾ ਅਤੇ ਮਨਪ੍ਰੀਤ ਕੌਰ ਬਿਸ਼ਨੰਦੀ ਆਦਿ ਅਹੁਦੇਦਾਰ ਅਤੇ ਪਾਰਟੀ ਦੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਮਰਨਪ੍ਰੀਤ ਬਰਾੜ ਅੱਜ ਦੋਹਾ 'ਚ ਦਿਖਾਏਗੀ ਨਿਸ਼ਾਨੇਬਾਜ਼ੀ ਦੇ ਜੌਹਰ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24
No active advertisement