ਕੋਟਕਪੂਰਾ, 6 ਦਸੰਬਰ (ਮੋਹਰ ਸਿੰਘ ਗਿੱਲ)-ਭਾਈ ਬਲਜੀਤ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਅਸਥਾਨ ਨਿਸ਼ਾਨੀਆਂ ਪਾਤਿਸ਼ਾਹੀ ਦਸਵੀਂ, ਗੁਰੂ ਕਾ ਜੋੜਾ ਪਿੰਡ ਨੰਗਲ (ਫ਼ਰੀਦਕੋਟ) ਨੇ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ 8 ਅਕਤੂਬਰ ਤੋਂ ਆਰੰਭੇ ਗਏ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ 7 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਗੁਰਮਤਿ ਦੀਵਾਨ ਸਜਾਏ ਜਾਣਗੇ | ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਦਰਸ਼ਨ ਦੇਣ ਦੀ ਅਪੀਲ ਕੀਤੀ ਹੈ |