ਮਲੋਟ, 6 ਦਸੰਬਰ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਦਿਆਰਥੀਆਂ ਨੂੰ ਬਿਹਤਰ ਅਤੇ ਵਧੇਰੇ ਤਕਨੀਕੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਸਕੂਲ ਦੇ ਭੂਮੀਗਤ ਖੇਡ ਦੇ ਮੈਦਾਨ ਨੂੰ ਇਨਡੋਰ ਖੇਡਾਂ ਲਈ ਤਿਆਰ ਕੀਤਾ | ਸਕੂਲ ਦੇ ਚੇਅਰਮੈਨ ਰਵੀ ਛਾਬੜਾ ਨੇ ਰਿਬਨ ਕੱਟ ਕੇ ਅਤੇ ਦੀਵਾ ਜਗਾ ਕੇ ਇਸ ਸਹੂਲਤ ਦਾ ਉਦਘਾਟਨ ਕੀਤਾ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਇਕ ਮਹੱਤਵਪੂਰਨ ਹਿੱਸਾ ਹਨ | ਇਹ ਨਾ ਸਿਰਫ਼ ਸਾਨੂੰ ਸਿਹਤਮੰਦ ਰੱਖਦੀਆਂ ਹਨ ਬਲਕਿ ਮਾਨਸਿਕ, ਸਰੀਰਕ ਤੇ ਸਮਾਜਿਕ ਵਿਕਾਸ ਵਿਚ ਵੀ ਯੋਗਦਾਨ ਪਾਉਂਦੀਆਂ ਹਨ | ਚੇਅਰਮੈਨ ਰਵੀ ਛਾਬੜਾ ਨੇ ਕਿਹਾ ਕਿ ਖੇਡਾਂ ਪੂਰੀ ਸਰੀਰਕ ਕਸਰਤ ਪ੍ਰਦਾਨ ਕਰਦੀਆਂ ਹਨ ਅਤੇ ਚੁਸਤੀ ਬਣਾਈ ਰੱਖਣ ਵਿੱਚ ਮਦਦ ਕਰਦੀਆਂ ਹਨ, ਜੋ ਕਿ ਸਿਹਤ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਸਮੂਹ ਸਟਾਫ਼ ਮੌਜੂਦ ਸੀ |