ਕੋਟਕਪੂਰਾ, 7 ਦਸੰਬਰ (ਮੋਹਰ ਸਿੰਘ ਗਿੱਲ)-14 ਦਸੰਬਰ ਨੂੰ ਸੂਬੇ ਭਰ 'ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਗਰਸ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਤਰੀਕੇ ਨਾਲ ਜਿੱਤ ਹਾਸਿਲ ਕਰਨਗੇ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਜੈਨਕੋ ਪੰਜਾਬ ਦੇ ਸਾਬਕਾ ਚੇਅਰਮੈਨ ਧਨਜੀਤ ਸਿੰਘ ਧਨੀ ਵਿਰਕ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਉਹ ਕੋਟਕਪੂਰਾ ਹਲਕੇ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦੇ ਹੱਕ 'ਚ ਦਿਨ-ਰਾਤ ਚੋਣ ਪ੍ਰਚਾਰ ਕਰਕੇ ਉਨ੍ਹਾਂ ਨੂੰ ਜਿੱਤ ਦਿਵਾਉਣ ਲਈ ਯਤਨਸ਼ੀਲ ਰਹਿਣਗੇ | ਵਿਰਕ ਨੇ ਕਿਹਾ ਕਿ ਉਹ ਵਿਅਕਤੀਗਤ ਰੂਪ 'ਚ ਵੀ ਪਾਰਟੀ ਦੇ ਚੋਣਵੇਂ ਵਰਕਰਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਸਫ਼ਲ ਬਣਾਉਣ ਲਈ ਦਿਨ-ਰਾਤ ਇਕ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਇਸ ਸਮੇਂ ਕਾਂਗਰਸ ਪਾਰਟੀ ਦੇ ਹੱਕ 'ਚ ਹਵਾ ਚੱਲ ਰਹੀ ਹੈ | ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਆਪਣੇ ਵੋਟ ਦੇ ਸੰਵਿਧਾਨਕ ਹੱਕ ਦਾ ਸਹੀ ਇਸਤੇਮਾਲ ਕਰਨਗੇ | ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਦੀ ਸੱਤ੍ਹਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਸਾਰੇ ਚੋਣ ਵਾਅਦੇ ਪੂਰੇ ਕਰਨ 'ਚ ਅਸਫ਼ਲ ਰਹੀ ਹੈ |