ਧਰਮਕੋਟ, 7 ਦਸੰਬਰ (ਪਰਮਜੀਤ ਸਿੰਘ)-ਡਾ. ਦਲਜੀਤ ਕੌਰ ਤੂਰ ਜੋ ਕਿ ਪਿਛਲੇ 14 ਸਾਲਾਂ ਤੋਂ ਇਸ ਕਾਲਜ 'ਚ ਪਿ੍ੰਸੀਪਲ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਨੇ ਦੱਸਿਆ ਕਿ ਜੋ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ ਬੀ.ਐਸ.ਸੀ. ਨਰਸਿੰਗ 3 ਸਮੈਸਟਰ ਦਾ ਨਤੀਜਾ ਐਲਾਨਿਆ ਗਿਆ ਹੈ, ਉਸ ਵਿਚ ਸਾਡੀ ਵਿਦਿਆਰਥਣ ਸੁਨੈਨਾ ਨੇ ਪੰਜਾਬ 'ਚੋਂ 9ਵਾਂ ਸਥਾਨ ਤੇ ਗੁਰਲੀਨ ਕੌਰ ਸੰਧੂ ਨੇ 10ਵਾਂ ਸਥਾਨ ਹਾਸਲ ਕਰਦੇ ਹੋਏ ਪੰਜਾਬ ਦੇ 18 ਜ਼ਿਲਿ੍ਹਆਂ ਨੂੰ ਵੀ ਪਛਾੜਿਆ ਤੇ ਇਸ ਦੇ ਨਾਲ ਹੀ ਕਾਲਜ ਦੇ ਵਿਦਿਆਰਥੀਆਂ ਨੇ ਮੋਗਾ ਜ਼ਿਲੇ੍ਹ ਵਿਚੋਂ ਵੀ ਪਹਿਲੇ 7 ਪੁਜ਼ੀਸ਼ਨਾਂ ਵੀ ਹਾਸਲ ਕੀਤੀਆਂ | ਉਨ੍ਹਾਂ ਨੇ ਇਸ ਲਈ ਕਾਲਜ ਦੀ ਮੈਨੇਜਮੈਂਟ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਦੇਣ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰਦੇ ਰਹਿੰਦੇ ਹਨ | ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਦੀ ਵਧੀਆਂ ਨਤੀਜਿਆਂ ਦਾ ਸਿਹਰਾ ਕਾਲਜ ਦੇ ਮਿਹਨਤੀ ਸਟਾਫ਼ ਨੂੰ ਦਿੱਤਾ ਤੇ ਉਨ੍ਹਾਂ ਸਾਰੇ ਸਟਾਫ਼, ਵਿਦਿਆਰਥੀਆਂ ਦੇ ਮਾਤਾ ਪਿਤਾ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |