16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਇੰਪੀਰੀਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ

Ad Position 21
repet_subhas-goyals [Copy P29]
ਅਜੀਤ ਡੈਸਕ 08-12-2025
ਸ੍ਰੀ ਮੁਕਤਸਰ ਸਾਹਿਬ, 7 ਦਸੰਬਰ (ਰਣਜੀਤ ਸਿੰਘ ਢਿੱਲੋਂ)-ਇੰਪੀਰੀਅਲ ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਦਿਆਰਥੀਆਂ ਲਈ ਪਿਛਲੇ ਦਿਨੀਂ 6 ਰੋਜ਼ਾ ਵਿਦਿਅਕ ਟੂਰ ਕਰਵਾਇਆ ਗਿਆ | ਇਹ ਟੂਰ ਅੱਠਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸੀ | ਜੋਧਪੁਰ ਤੇ ਉਦੈਪੁਰ ਦਾ ਟੂਰ ਨਾ ਕੇਵਲ ਵਿਦਿਆਰਥੀਆਂ ਦੇ ਲਈ ਵਿਦਿਅਕ ਪੱਧਰ ਤੋਂ ਕਾਮਯਾਬ ਰਿਹਾ ਸਗੋਂ ਵਿਦਿਆਰਥੀਆਂ ਨੇ ਨਵੇਂ-ਨਵੇਂ ਤਜ਼ਰਬੇ ਵੀ ਹਾਸਿਲ ਕੀਤੇ | ਵਿਦਿਆਰਥੀਆਂ ਨੇ ਟੂਰ ਦੌਰਾਨ ਵਿਗਿਆਨ, ਇਤਿਹਾਸ ਤੇ ਤਕਨੀਕ ਨਾਲ ਸੰਬੰਧਿਤ ਮਹੱਤਵਪੂਰਨ ਥਾਵਾਂ ਜਿਵੇਂ ਸਿਟੀ ਪੈਲੇਸ, ਫਤਿਹ ਸਾਗਰ ਲੇਕ, ਮੇਹਰਨਗੜ੍ਹ ਕਿਲ੍ਹਾ, ਨੇਕਲਸ ਸੈਲੀਬਿ੍ਰੇਸ਼ਨ ਮਾਲ, ਸਹੇਲੀਆਂ ਦੀ ਬਾੜੀ ਅਤੇ ਉਮਮੇਦ ਭਵਨ ਪੈਲੇਸ ਆਦਿ ਦਾ ਦੌਰਾ ਕੀਤਾ | ਟੂਰ ਵਿਚ ਸਕੂਲ ਦੇ ਅਧਿਆਪਕ ਮੰਡਲ ਨੇ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ | ਪਿ੍ੰਸੀਪਲ ਸੁਖਬੀਰ ਕੌਰ ਕੁਲਾਰ, ਸਕੂਲ ਮੈਨੇਜਮੈਂਟ ਪ੍ਰਧਾਨ ਕੰਵਰਜੀਤ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਕੂਲ ਸਮੇਂ-ਸਮੇਂ 'ਤੇ ਇਹੋ ਜਿਹੀਆਂ ਗਤੀਵਿਧੀਆਂ ਕਰਵਾਉਂਦਾ ਰਹਿੰਦਾ ਹੈ, ਜਿਸ ਨਾਲ ਬੱਚਿਆਂ ਦਾ ਸਮੂਹਿਕ ਵਿਕਾਸ ਹੋ ਸਕੇ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਵਿਚ ਸਿੱਖਣ ਦੀ ਇੱਛਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ | ਉਨ੍ਹਾਂ ਟੂਰ ਦੀ ਸਫ਼ਲਤਾ ਲਈ ਅਧਿਆਪਕਾਂ ਅਤੇ ਮਾਪਿਆਂ ਦਾ ਧੰਨਵਾਦ ਵੀ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜਗਦੇਵ ਸਿੰਘ ਬਰਾੜ ਦਾ ਦਿਹਾਂਤ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਦੇ ਵਿਦਿਆਰਥੀਆਂ ਨੇ ਹਾਕੀ 'ਚ ਮੱਲਾਂ ਮਾਰੀਆਂ
Ad Position 24