29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਦੀ ਚੋਣ

Ad Position 21
No active advertisement
ਅਜੀਤ ਡੈਸਕ 18-12-2025
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਮੀਟਿੰਗ ਪੰਜਾਬ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਰੋਡਵੇਜ਼ ਯੂਨੀਅਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚਮਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ 'ਤੇ ਚੱਲ ਰਹੀ ਹੈ | ਸਾਨੂੰ ਜਥੇਬੰਦਕ ਹੋ ਕੇ ਇਸ ਦਾ ਟਾਕਰਾ ਕਰਨਾ ਚਾਹੀਦਾ ਹੈ | ਪਰਗਟ ਸਿੰਘ ਜੰਬਰ ਨੇ ਕਿਹਾ ਕਿ ਸਾਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਸੁਚੇਤ ਹੋਣਾ ਚਾਹੀਦਾ ਹੈ ਤੇ ਸਰਕਾਰ ਖ਼ਿਲਾਫ਼ ਲਾਮਬੰਦੀ ਕਰਨੀ ਚਾਹੀਦੀ ਹੈ | ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਸਰਕਾਰ ਦੀਆਂ ਨੀਤੀਆਂ ਸਮਝਣ ਲਈ ਸਿਰਜੋੜ ਕੇ ਬੈਠਣਾ ਚਾਹੀਦਾ ਹੈ | ਜਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੇ ਕੱਟੇ ਭੱਤੇ ਤੁਰੰਤ ਜਾਰੀ ਕਰਨੇ ਚਾਹੀਦੇ ਹਨ | ਮੀਟਿੰਗ ਨੂੰ ਸੁਖਜਿੰਦਰ ਸਿੰਘ, ਦਵਿੰਦਰ ਸਿੰਘ ਬੇਦੀ, ਗੁਰਪ੍ਰੀਤ ਸਿੰਘ ਸੰਧੂ, ਰਾਜਿੰਦਰ ਸਿੰਘ ਬੱਲੂਆਣਾ, ਪਵਿੱਤਰ ਸਿੰਘ ਆਦਿ ਨੇ ਸੰਬੋਧਨ ਕੀਤਾ | ਇਸ ਦੌਰਾਨ ਅਗਲੇ ਤਿੰਨ ਸਾਲਾਂ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਿਗਿਆਨਕ ਟੀਮ ਦੀ ਚੋਣ ਕੀਤੀ ਗਈ, ਜਿਸ ਵਿਚ ਪਰਗਟ ਸਿੰਘ ਜੰਬਰ ਨੂੰ ਲਗਾਤਾਰ ਪੰਜਵੀਂ ਵਾਰ ਜ਼ਿਲ੍ਹਾ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਦੋਦਾ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਜਰਨਲ ਸਕੱਤਰ ਚੁਣਿਆ ਗਿਆ | ਬਾਕੀ ਟੀਮ 'ਚ ਚਮਕੌਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗਗਨਦੀਪ ਸਿੰਘ ਭੁੱਲਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਬੱਲੂਆਣਾ ਮੀਤ ਪ੍ਰਧਾਨ, ਜਸਮੀਤ ਸਿੰਘ ਦੋਦਾ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਸੰਧੂ ਮੀਤ ਪ੍ਰਧਾਨ, ਵਿੱਤ ਸਕੱਤਰ ਅਜੀਤਪਾਲ ਸਿੰਘ, ਸਹਾਇਕ ਵਿੱਤ ਸਕੱਤਰ ਬੂਟਾ ਸਿੰਘ ਸ਼ੇਰੇਵਾਲਾ, ਜੁਆਇੰਟ ਸਕੱਤਰ ਪਵਨ ਕੁਮਾਰ ਲੰਬੀ, ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਗੁਲਾਬੇਵਾਲਾ, ਸਹਾਇਕ ਪ੍ਰੈੱਸ ਸਕੱਤਰ ਹਰਮਨ ਸਿੰਘ, ਜਥੇਬੰਦਕ ਸਕੱਤਰ ਗਗਨਦੀਪ ਸਿੰਘ ਫਾਰਮਾਸਿਸਟ, ਸਹਾਇਕ ਜਥੇਬੰਦਕ ਸਕੱਤਰ ਸੁਮੇਸ਼ ਕੁਮਾਰ, ਦਫ਼ਤਰ ਸਕੱਤਰ ਗੁਰਤੇਜ ਸਿੰਘ ਲੰਬੀ, ਸਹਾਇਕ ਦਫ਼ਤਰ ਸਕੱਤਰ ਗੁਰਪ੍ਰੀਤ ਸਿੰਘ ਲੰਬੀ ਨੂੰ ਅਹੁਦੇਦਾਰ ਚੁਣਿਆ ਗਿਆ | ਜ਼ਿਲ੍ਹਾ ਕਮੇਟੀ ਵਿਚ ਮਨਪ੍ਰੀਤ ਸਿੰਘ, ਕੁਲਵੰਤ ਸਿੰਘ, ਸੁਖਮੰਦਰ ਸਿੰਘ, ਚਰਨਜੀਤ ਕੁਮਾਰ, ਰਾਜਿੰਦਰ ਸਿੰਘ, ਮੰਗਲ ਸਿੰਘ ਭਾਰੂ, ਨਵਦੀਪ ਸਿੰਘ ਸੁੱਖੀ, ਦਵਿੰਦਰ ਸਿੰਘ ਬੇਦੀ, ਪਵਿੱਤਰ ਸਿੰਘ ਨੂੰ ਚੁਣਿਆ ਗਿਆ | ਇਸ ਮੌਕੇ ਮਨਛਿੰਦਰ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਨੇਮਪਾਲ ਸਿੰਘ ਗਿੱਲ, ਰਜਿੰਦਰ ਸਿੰਘ ਦੋਦਾ, ਨਰੇਸ਼ ਕੁਮਾਰ, ਪ੍ਰਵੇਸ਼ ਕੁਮਾਰ, ਕੁਲਵੰਤ ਸਿੰਘ, ਸੁਖਮੰਦਰ ਸਿੰਘ, ਮਨਪ੍ਰੀਤ ਸਿੰਘ ਲੰਬੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਠੇਕਾ ਮੁਲਾਜ਼ਮ ਸੂਬਾਈ ਸੰਘਰਸ਼ ਦੇ ਰੌਂਅ 'ਚ ਅਗਲੀ ਖ਼ਬਰ 1 ਕਰੋੜ 31 ਲੱਖ 'ਚ ਮਾਘੀ ਮਨੋਰੰਜਨ ਮੇਲੇ ਦੀ ਬੋਲੀ ਹੋਈ
Ad Position 24