29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅੱਖਾਂ, ਸ਼ੂਗਰ ਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ 'ਚ 201 ਮਰੀਜ਼ਾਂ ਦੀ ਜਾਂਚ

Ad Position 21
No active advertisement
ਅਜੀਤ ਡੈਸਕ 18-12-2025
ਫ਼ਰੀਦਕੋਟ, 17 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵਲੋਂ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਰੈਸਟ ਹਾਊਸ ਦਰਬਾਰ ਗੰਜ ਵਿਖੇ ਅੱਖਾਂ, ਸ਼ੁਗਰ ਅਤੇ ਬਲੱਡ ਪ੍ਰੈਸ਼ਰ ਦੇ ਜਾਂਚ ਦਾ ਕੈਂਪ ਲਗਾਇਆ ਗਿਆ | ਕੈਂਪ ਦੇ ਮੁੱਖ ਮਹਿਮਾਨ ਕੈਪਟਨ ਧਰਮ ਸਿੰਘ ਗਿੱਲ ਮੁੱਖ ਸੇਵਾਦਾਰ ਗੁਰਦੁਆਰਾ ਲੰਗਰ ਮਾਤਾ ਖੀਵੀ ਜੀ ਸਨ | ਪ੍ਰਧਾਨ ਦਵਿੰਦਰ ਸਿੰਘ ਤੇ ਡਾ. ਬਲਜੀਤ ਸ਼ਰਮਾ ਨੇ ਦੱਸਿਆ ਕਿ ਬਰਾੜ ਅੱਖਾਂ ਦਾ ਹਸਪਤਾਲ ਕੋਟਕਪੂਰਾ/ਬਠਿੰਡਾ ਦੇ ਸਹਿਯੋਗ ਨਾਲ ਲਗਾਏ ਕੈਂਪ 'ਚ 201 ਮਰੀਜ਼ਾਂ ਦੀ ਜਾਂਚ ਕੀਤੀ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ | ਇਸ ਮੌਕੇ ਸੁਖਵਿੰਦਰ ਸਿੰਘ ਜੌਹਰ, ਕੇ.ਪੀ. ਸਿੰਘ ਸਰਾਂ, ਅਸ਼ੋਕ ਸੱਚਰ, ਗੁਰਪ੍ਰੀਤ ਸਿੰਘ ਰਾਜਾ, ਰਕੇਸ਼ ਮਿੱਤਲ, ਰਾਜੇਸ਼ ਕੁਮਾਰ ਰਾਜੂ, ਰਾਜੇਸ਼ ਸੁਖੀਜਾ, ਰਜਿੰਦਰ ਬਾਂਸਲ, ਵਜਿੰਦਰ ਵਿਨਾਇਕ, ਅਰਵਿੰਦ ਛਾਬੜਾ, ਨਿਰਮਲ ਸਿੰਘ ਦਿੱਲੀ, ਗੁਰਤੇਜ ਸਿੰਘ, ਪਰਮਿੰਦਰ ਕੌਰ, ਸੁਰਿੰਦਰ ਸਿੰਘ, ਇਕਬਾਲ ਸਿੰਘ, ਨਰਾਇਣ ਦਾਸ ਕਾਲੀ ਠੇਕੇਦਾਰ, ਪਿ੍ੰਸੀਪਲ ਸੁਰੇਸ਼ ਅਰੋੜਾ, ਪਿ੍ਤਪਾਲ ਸਿੰਘ ਕੋਹਲੀ, ਸਰਿੰਦਰ ਕੁਮਾਰ ਜੱਸੀ, ਪਿ੍ੰਸੀਪਲ ਸੁਰਿੰਦਰ ਪਾਲ ਕੌਰ ਸਰਾਂ, ਅਸ਼ੋਕ ਭਟਨਾਗਰ, ਡਾ. ਪ੍ਰਸ਼ੋਤਮ ਗੁਪਤਾ, ਰਜਿੰਦਰ ਦਾਸ ਰਿੰਕੂ ਅਤੇ ਅਜੈ ਜੈਨ ਸੋਨੂੰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਕਿ੍ਸ਼ਨਾਵੰਤੀ ਸੇਵਾ ਸੁਸਾਇਟੀ ਨੇ ਸਵ. ਬਲਰਾਜ ਸਿੰਘ ਦੀ ਯਾਦ 'ਚ ਲੋੜਵੰਦਾਂ ਨੂੰ ਕੰਬਲ ਵੰਡੇ
Ad Position 24