29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 18-12-2025
ਬਰਗਾੜੀ, 17 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਅਲੋਪ ਹੋ ਰਿਹਾ ਪੰਜਾਬੀ ਵਿਰਸਾ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਤੇਗ ਬਹਾਦਾਰ ਤੇ ਉਨ੍ਹਾਂ ਦੇ ਨਾਲ ਸ਼ਹੀਦ ਕੀਤੇ ਗਏ ਭਾਈ ਮਤੀ ਦਾਸ, ਸਤੀ ਦਾਸ, ਭਾਈ ਦਿਆਲਾ ਤੇ ਬਾਬਾ ਜੀਵਨ ਸਿੰਘ ਦੇ ਪਿਤਾ ਸਦਾ ਨੰਦ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਬਾਣੀ ਗੁਰਮਤਿ ਸਮਾਗਮ ਭਾਈ ਮੱਖਣ ਸਿੰਘ ਖਾਲਸਾ ਦੀ ਅਗਵਾਈ 'ਚ ਗੁਰਦੁਆਰਾ ਵਿਵੇਕਸਰ ਸਾਹਿਬ ਪਿੰਡ ਬਹਿਬਲ ਕਲਾਂ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ਭਾਈ ਮੱਖਣ ਸਿੰਘ ਬੰਬੀਹਾ ਭਾਈ ਵਾਲਿਆ ਦੇ ਕੀਰਤਨੀ ਜਥੇ ਨੇ ਸ੍ਰੀ ਗੁਰੂ ਬਹਾਦਰ ਜੀ ਸਮੇਤ ਉਪਰੋਕਤ ਸ਼ਹੀਦ ਸਿੰਘ ਦੇ ਜੀਵਨ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜੇਕਰ ਅੱਜ ਸਾਡੀਆਂ ਸਰਦਾਰੀਆਂ ਕਾਇਮ ਹਨ ਤਾਂ ਇਨ੍ਹਾਂ ਦੇ ਪਿਛੇ ਸਿੱਖ ਕੌਮ ਦੀਆਂ ਲਾਸਾਨੀ ਸ਼ਹਾਦਤਾਂ ਦਾ ਬਹੁਤ ਵੱਡਾ ਯੋਗਦਾਨ ਹੈ | ਸਮਾਗਮ 'ਚ ਬੀਬੀ ਵਿਪਨਪ੍ਰੀਤ ਕੌਰ ਲੁਧਿਆਣਾ ਵਾਲੇ, ਮਨਪ੍ਰੀਤ ਕੌਰ ਲੁਧਿਆਣਾ, ਹਰਪ੍ਰੀਤ ਕੌਰ, ਪ੍ਰਭਜੋਤ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ ਪੱਟੀ, ਹਰਜੱਸ ਸਿੰਘ ਮੋਗਾ, ਭਾਈ ਲਖਵਿੰਦਰ ਸਿੰਘ, ਸਰਬਜੋਤ ਕੌਰ, ਮਨਿੰਦਰ ਸਿੰਘ ਖ਼ਾਲਸਾ, ਗੁਰਸੇਵਕ ਸਿੰਘ, ਰਾਜੀਵ ਮਲਿਕ, ਭਾਈ ਰਛਪਾਲ ਸਿੰਘ ਵੜਿੰਗ, ਪ੍ਰਨੀਤ ਸਿੰਘ, ਬਾਜ ਸਿੰਘ ਆਦਿ ਧਾਰਮਿਕ ਸ਼ਖ਼ਸੀਅਤਾਂ ਨੇ ਸਮਾਗਮ 'ਚ ਆਪਣੀ ਹਾਜ਼ਰੀ ਲਵਾਈ | ਇਸ ਮੌਕੇ ਪੁਰਾਤਨ ਵਸਤਾਂ ਜਿਵੇ ਸ਼ਸਤਰ, ਦਰੀਆਂ, ਖੇਸ, ਬਾਗ, ਫੁਲਕਾਰੀਆਂ, ਚਰਖੇ, ਮਧਾਣੀਆਂ, ਸੱਗੀ ਫੁਲ, ਆਦਿ ਪ੍ਰਦਰਸ਼ਨੀ ਲਗਾਈ ਗਈ | ਸਮਾਗਮ 'ਚ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਖੇਤਾ ਸਿੰਘ ਕਾਰ ਸੇਵਾ ਵਾਲੇ, ਬਾਬਾ ਭੁਪਿੰਦਰ ਸਿੰਘ, ਬਾਬਾ ਸੁੰਦਰ ਸਿੰਘ, ਬਾਬਾ ਮੋਹਨ ਦਾਸ, ਮਨਪ੍ਰੀਤ ਸਿੰਘ ਸੇਖੋਂ, ਮਨਦੀਪ ਕੌਰ, ਮਨਪ੍ਰੀਤ ਕੌਰ, ਮਨੀਸ਼ਾ ਦੇਵੀ, ਗੁਲਾਮ ਨੂਰ, ਇਕਬਾਲ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਮਨਪ੍ਰੀਤ ਕੌਰ ਸਰਪੰਚ, ਸਾਬਕਾ ਸਰਪੰਚ ਕੁਲਦੀਪ ਸਿੰਘ, ਸੁਖਦੇਵ ਸਿੰਘ, ਬਾਬੂ ਸਿੰਘ, ਪ੍ਰਧਾਨ ਜਗਮੋਹਣ ਸਿੰਘ, ਬੋਹੜ ਸਿੰਘ ਆਦਿ ਆਦਿ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ ਦੇ ਐਨ.ਸੀ.ਸੀ. ਕੈਡਿਟਸ ਨੇ ਲਗਾਇਆ ਆਰਮੀ ਅਟੈਚਮੈਂਟ ਕੈਂਪ ਅਗਲੀ ਖ਼ਬਰ ਅੱਖਾਂ, ਸ਼ੂਗਰ ਤੇ ਬਲੱਡ ਪ੍ਰੈਸ਼ਰ ਜਾਂਚ ਕੈਂਪ 'ਚ 201 ਮਰੀਜ਼ਾਂ ਦੀ ਜਾਂਚ
Ad Position 24