29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸ਼ਾਨਦਾਰ ਕਾਰਗੁਜ਼ਾਰੀ - ਕਮਾਲਪੁਰ

Ad Position 21
No active advertisement
ਅਜੀਤ ਡੈਸਕ 18-12-2025
ਦਿੜ੍ਹਬਾ ਮੰਡੀ, 17 ਦਸੰਬਰ (ਹਰਬੰਸ ਸਿੰਘ ਛਾਜਲੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸ਼ਾਨਦਾਰ ਕਾਰਗੁਜ਼ਾਰੀ ਰਹੀ ਹੈ | ਪਾਰਟੀ ਵਲੋਂ ਆਜ਼ਾਦ ਤੌਰ 'ਤੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਗਏ ਸਨ ਕਿਉਂਕਿ ਪਾਰਟੀ ਰਜਿਸਟਰ ਨਾ ਹੋਣ ਕਰਕੇ ਚੋਣ ਨਿਸ਼ਾਨ ਨਹੀਂ ਹੈ | ਜਿੱਥੇ ਪਾਰਟੀ ਉਮੀਦਵਾਰ ਨਹੀਂ ਸੀ, ਉੱਥੇ ਆਜ਼ਾਦ ਉਮੀਦਵਾਰ ਦੀ ਹਮਾਇਤ ਕੀਤੀ ਗਈ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਬੁਲਾਰੇ ਤੇਜਾ ਸਿੰਘ ਕਮਾਲਪੁਰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਜਿਸ ਕਰਕੇ ਵਰਕਰਾਂ ਦੇ ਹੌਂਸਲੇ ਵਧੇ ਹਨ | ਸ ਕਮਾਲਪੁਰ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣ ਲਈ ਘੱਟ ਪ੍ਰਤੀਸ਼ਤ ਚਿੰਤਾ ਦਾ ਵਿਸ਼ਾ ਹੈ | ਜੇਕਰ ਵੋਟ ਪ੍ਰਤੀਸ਼ਤ ਵੱਧ ਹੁੰਦੀ ਤਾਂ ਨਤੀਜੇ ਹੋਰ ਤਰ੍ਹਾਂ ਦੇ ਹੋਣੇ ਸਨ | ਜਿਸ ਕਰਕੇ ਵੋਟਰ ਹਰੇਕ ਚੋਣ ਵਿਚ ਆਪਣੀ ਵੋਟ ਦੀ ਵਰਤੋਂ ਕਰਨ |
Ad Position 22
No active advertisement
ਪਿਛਲੀ ਖ਼ਬਰ 6 ਰੋਜ਼ਾ ਗੁਰਮਤਿ ਸਮਾਗਮ 22 ਤੋਂ ਅਗਲੀ ਖ਼ਬਰ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ
Ad Position 24