29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

6 ਰੋਜ਼ਾ ਗੁਰਮਤਿ ਸਮਾਗਮ 22 ਤੋਂ

Ad Position 21
No active advertisement
ਅਜੀਤ ਡੈਸਕ 18-12-2025
ਫ਼ਰੀਦਕੋਟ, 17 ਦਸੰਬਰ (ਸਤੀਸ਼ ਬਾਗ਼ੀ)-ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਿਹ ਸਿੰਘ ਜੀ ਤੇ ਮਾਤਾ ਗੁਜਰੀ ਜੀ ਤੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਖ਼ਾਲਸਾ ਦੀਵਾਨ, ਮਾਲ ਰੋਡ ਫ਼ਰੀਦਕੋਟ ਵਿਖੇ 22 ਦਸੰਬਰ ਤੋਂ 27 ਦਸੰਬਰ ਤੱਕ ਰੋਜ਼ਾਨਾਂ ਸ਼ਾਮ 6 ਤੋਂ ਰਾਤ 9 ਵਜੇ ਤੱਕ ਕੀਤੇ ਜਾਣਗੇ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਜਥੇਦਾਰ ਸਰਬਜੋਤ ਸਿੰਘ ਸਾਹਨੀ ਨੇ ਦੱਸਿਆ ਕਿ 22 ਦਸੰਬਰ ਦਿਨ ਸੋਮਵਾਰ ਨੂੰ ਕਵੀ ਦਰਬਾਰ ਹੋਵੇਗਾ, ਜਿਸ ਵਿਚ ਕਵੀ ਅਵਤਾਰ ਸਿੰਘ ਤਾਰੀ ਜਲੰਧਰ ਵਾਲੇ ਤੇ ਕਵੀ ਜਸਪ੍ਰੀਤ ਸਿੰਘ ਜੱਸ ਜਲੰਧਰ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ | 23 ਦਸੰਬਰ ਦਿਨ ਮੰਗਲਵਾਰ ਨੂੰ ਭਾਈ ਬਲਵਿੰਦਰ ਸਿੰਘ ਮੁਹਾਲੀ ਵਾਲੇ, 24 ਦਸੰਬਰ ਦਿਨ ਬੁੱਧਵਾਰ ਨੂੰ ਗਿਆਨੀ ਨਿਰਭੈ ਸਿੰਘ ਕਥਾਵਾਚਕ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਾਲੇ, 25 ਦਸੰਬਰ ਦਿਨ ਵੀਰਵਾਰ ਨੂੰ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, 26 ਦਸੰਬਰ ਦਿਨ ਸ਼ੁੁੱਕਰਵਾਰ ਨੂੰ ਗਿਆਨੀ ਹਰਪ੍ਰੀਤ ਸਿੰਘ ਵਡਾਲਾ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਅਤੇ 27 ਦਸੰਬਰ ਨੂੰ ਭਾਈ ਹਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰ ਯੂਨੀਅਨ (ਏਟਕ) ਨੇ ਪੈਨਸ਼ਨਰ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਸ਼ਾਨਦਾਰ ਕਾਰਗੁਜ਼ਾਰੀ - ਕਮਾਲ...
Ad Position 24