29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਲਾਵਾਰਸ ਬਜ਼ੁਰਗ ਦੀ ਲਾਸ਼ ਦਾ ਸੁਸਾਇਟੀ ਨੇ ਕੀਤਾ ਸੰਸਕਾਰ

Ad Position 21
No active advertisement
ਅਜੀਤ ਡੈਸਕ 18-12-2025
ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਹਾਲ ਵਿਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਸੀ, ਜਿਸ ਦੀ ਸੂਚਨਾ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਥਾਣਾ ਸਿਟੀ ਪੁਲਿਸ ਨੂੰ ਦਿੱਤੀ | ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਤੇ ਉਸ ਦੇ ਵਾਰਸਾਂ ਦੀ ਭਾਲ ਸ਼ੁਰੂ ਕਰ ਦਿੱਤੀ, ਪਰ 72 ਘੰਟੇ ਬੀਤਣ ਦੇ ਬਾਅਦ ਵੀ ਉਸ ਦਾ ਕੋਈ ਵਾਰਸ ਅੱਗੇ ਨਹੀਂ ਆਇਆ | ਪੁਲਿਸ ਨੇ ਬਾਅਦ 72 ਘੰਟੇ ਬੀਤਣ ਦੇ ਬਾਅਦ ਬਜ਼ੁਰਗ ਦੀ ਲਾਸ਼ ਦਾ ਪੋਸਟਮਾਰਟਮ ਸਰਕਾਰੀ ਹਸਪਤਾਲ ਦੇ ਡਾਕਟਰਾਂ ਤੋਂ ਕਰਵਾ ਦਿੱਤਾ ਤੇ ਲਾਸ਼ ਦਾ ਅੰਤਿਮ ਸਸਕਾਰ ਕਰਨ ਲਈ ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦਾ ਸਹਿਯੋਗ ਮੰਗਿਆ | ਬਾਬਾ ਸ਼ਨੀਦੇਵ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਲਾਸ਼ ਦਾ ਅੰਤਿਮ ਸਸਕਾਰ ਪੁਲਿਸ ਦੀ ਹਾਜ਼ਰੀ 'ਚ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕਰਵਾ ਦਿੱਤਾ | ਇਸ ਮੌਕੇ ਸੁਸਾਇਟੀ ਪ੍ਰਧਾਨ ਦਵਿੰਦਰ ਗਾਂਧੀ, ਬਲਦੇਵ ਸਿੰਘ ਕਾਉਣੀ, ਰਾਜੂ ਅਰੋੜਾ, ਸੁਰਜੀਤ ਕੁਮਾਰ, ਰਜਿੰਦਰ ਬਿੰਦਿ੍ਆ, ਜਸਵਿੰਦਰ ਸਿੰਘ, ਪੁਨੀਤ ਸਖੀਜਾ, ਪ੍ਰਦੀਪ ਮਿੱਤਲ ਆਦਿ ਮੈਂਬਰ ਤੋਂ ਇਲਾਵਾ ਥਾਣਾ ਸਿਟੀ ਏ.ਐੱਸ.ਆਈ. ਅਵਤਾਰ ਸਿੰਘ, ਸਿਪਾਹੀ ਗਗਨਦੀਪ ਸਿੰਘ ਪੁਲਿਸ ਮੁਲਾਜ਼ਮ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੁਣ ਇਕ ਕਲਿੱਕ 'ਤੇ ਪਤਾ ਲੱਗੇਗਾ ਸ੍ਰੀ ਮੁਕਤਸਰ ਸਾਹਿਬ ਦਾ ਰੇਲਵੇ ਫਾਟਕ ਖੁੱਲ੍ਹਾ ਹੈ ਜਾਂ ਬੰਦ ਅਗਲੀ ਖ਼ਬਰ ਪਾਵਰਕਾਮ ਦੇ ਪੈਨਸ਼ਨਰਾਂ ਵਲੋਂ ਪੈਨਸ਼ਨਰ ਦਿਵਸ ਮਨਾਇਆ
Ad Position 24