ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਮੀਤ ਪ੍ਰਧਾਨ ਬਲਦੇਵ ਸਿੰਘ ਸਾਹੀਵਾਲ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ ਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਨੇ ਧੁੰਦ ਦੇ ਮੌਸਮ 'ਚ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਦੇ ਟੂਰ ਭੇਜਣ 'ਤੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਅਜਿਹੇ ਮੌਸਮ 'ਚ ਵਿਦਿਆਰਥੀਆਂ ਨੂੰ ਟੂਰ 'ਤੇ ਲਿਜਾਣ ਕਾਰਨ ਕਿਸੇ ਸਮੇਂ ਵੀ ਕੋਈ ਭਿਆਨਕ ਹਾਦਸਾ ਵਾਪਰ ਸਕਦਾ ਹੈ | ਅਧਿਆਪਕ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੌਸਮ ਦੀ ਖ਼ਰਾਬੀ ਨੂੰ ਧਿਆਨ 'ਚ ਰੱਖਦੇ ਹੋਏ ਟੂਰ ਭੇਜਣ ਦਾ ਪ੍ਰੋਗਰਾਮ ਮੁਲਤਵੀ ਕੀਤਾ ਜਾਵੇ ਤੇ ਅੱਗੇ ਤੋਂ ਹਰ ਸਾਲ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਟੂਰ ਪ੍ਰੋਗਰਾਮ ਉਲੀਕਿਆ ਜਾਵੇ ਤੇ ਧੁੰਦ ਦੇ ਮੌਸਮ ਤੋਂ ਪਹਿਲਾਂ ਸਮੇਂ ਸਿਰ ਗ੍ਰਾਂਟਾਂ ਜਾਰੀ ਕੀਤੀਆਂ ਜਾਣ |