ਸ੍ਰੀ ਮੁਕਤਸਰ ਸਾਹਿਬ, 17 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਾਈ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਚੇਅਰਮੈਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਸਕੂਲ ਡਾਇਰੈਕਟਰ ਡਾ. ਦਲਜੀਤ ਸਿੰਘ, ਪਿ੍ੰਸੀਪਲ ਸੁਮਨ ਰਾਣੀ, ਵਾਈਸ ਪਿ੍ੰਸੀਪਲ ਸੋਨੀਆ, ਪੂਨਮ ਸ਼ਰਮਾ ਤੇ ਕੁਲਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਅਥਲੈਟਿਕਸ ਮੀਟ ਦੀ ਸ਼ੁਰੂਆਤ ਸਹੁੰ ਚੁੱਕ ਸਮਾਗਮ ਦੇ ਨਾਲ ਕੀਤੀ, ਇਸ ਵਿਚ ਬੱਚਿਆਂ ਨੇ ਪ੍ਰਣ ਲਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣਗੇ ਤੇ ਖੇਡਾਂ ਨੂੰ ਇਮਾਨਦਾਰੀ, ਮਿਲਵਰਤਣ ਤੇ ਸਹਿਣਸ਼ੀਲਤਾ ਦੀ ਭਾਵਨਾ ਨਾਲ ਖੇਡਣਗੇ | ਉਪਰੰਤ ਚੇਅਰਮੈਨ ਜਸਵਿੰਦਰ ਸਿੰਘ, ਪਿ੍ੰਸੀਪਲ ਬੀਰਪਾਲ ਕੌਰ ਤੇ ਆਏ ਹੋਏ ਮਹਿਮਾਨਾਂ ਨੇ ਝੰਡਾ ਲਹਿਰਾਇਆ ਤੇ ਸਕੂਲ ਦੇ ਬੱਚਿਆਂ ਵਲੋਂ ਰਾਸ਼ਟਰੀ ਗਾਇਨ ਦਾ ਉਚਾਰਨ ਕੀਤਾ | ਆਏ ਹੋਏ ਮਹਿਮਾਨਾਂ ਦਾ ਸਕੂਲ ਦੇ ਨੰਨੇ੍ਹ-ਮੁੰਨੇ੍ਹ ਬੱਚਿਆਂ ਵਲੋਂ ਸਵਾਗਤ ਡਾਂਸ ਕਰਕੇ ਕੀਤਾ ਗਿਆ | ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪਰੇਡ ਦੀ ਝਲਕ ਪੇਸ਼ ਕੀਤੀ | ਪਿ੍ੰਸੀਪਲ ਬੀਰਪਾਲ ਕੌਰ ਨੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ ਕਿ ਪੜ੍ਹਾਈ ਦੇ ਨਾਲ-ਨਾਲ ਸਰੀਰਿਕ ਤੰਦਰੁਸਤੀ ਲਈ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ | ਆਏ ਹੋਏ ਮਹਿਮਾਨਾਂ ਵਲੋਂ ਜੇਤੂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ | ਅੰਤ 'ਚ ਚੇਅਰਮੈਨ ਜਸਵਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਸਟੇਜ ਦੀ ਭੂਮਿਕਾ ਰਮਨਦੀਪ ਕੌਰ ਦੋਦਾ, ਵੀਰਪਾਲ ਕੌਰ ਢਿੱਲੋਂ ਨੇ ਨਿਭਾਈ | ਇਸ ਅਥਲੈਟਿਕਸ ਮੀਟ ਵਿਚ ਸਕੂਲ ਦੇ ਸੀਨੀਅਰ ਅਧਿਆਪਕ ਮਨਜੀਤ ਕੌਰ, ਜਸਕਰਨ ਸਿੰਘ ਨੇ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ |