29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਿਵਲ ਹਸਪਤਾਲ ਮਲੋਟ ਵਿਖੇ ਆਭਾ ਆਈ.ਡੀ. ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 18-12-2025
ਮਲੋਟ, 17 ਦਸੰਬਰ (ਪਾਟਿਲ)-ਸਿਵਲ ਹਸਪਤਾਲ ਮਲੋਟ ਵਿਖੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੇ ਤਹਿਤ ਕਿਓਸਕ ਸਥਾਪਤ ਕਰਨ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਕੁਮਾਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਓ.ਪੀ.ਡੀ. ਦੀਆਂ ਲੰਮੀਆਂ ਲਾਈਨਾਂ ਤੋਂ ਬਚਣ ਲਈ ਲੋਕਾਂ ਨੂੰ ਤੁਰੰਤ ਆਭਾ ਆਈ.ਡੀ. ਬਣਾਉਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਆਪਣੀ ਆਭਾ ਆਈ.ਡੀ. ਬਣਾਉਣ ਨਾਲ ਮਰੀਜ਼ ਨੂੰ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਵਿਚ ਇਲਾਜ ਕਰਵਾਉਣ ਸਮੇਂ ਕਿਸੇ ਤਰ੍ਹਾਂ ਦੇ ਕਾਗ਼ਜ਼ਾਤ ਜਿਵੇਂ ਮੈਡੀਕਲ ਰਿਪੋਰਟਾਂ, ਐਕਸਰੇ ਆਦਿ ਕੋਈ ਵੀ ਦਸਤਾਵੇਜ਼ ਨਾਲ ਚੁੱਕਣ ਦੀ ਜ਼ਰੂਰਤ ਨਹੀਂ ਰਹੇਗੀ, ਕਿਉਂਕਿ ਸੰਬੰਧਿਤ ਡਾਕਟਰ ਇਹ ਸਾਰਾ ਡਾਟਾ ਆਭਾ ਆਈ.ਡੀ. ਤੋਂ ਚੈੱਕ ਕਰਨ ਦੇ ਸਮਰੱਥ ਹੋਣਗੇ ਤੇ ਮਰੀਜ਼ ਨੂੰ ਇਕ ਤੋਂ ਦੂਜੇ ਡਾਕਟਰ ਕੋਲ ਇਲਾਜ ਕਰਵਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਬਿਹਤਰੀਨ ਸਿਹਤ ਸਹੂਲਤਾਂ ਲੈਣ ਤੇ ਇਲਾਜ ਸਮੇਂ ਰਿਪੋਰਟਾਂ ਦਾ ਬੋਝ ਚੁੱਕਣ ਤੋਂ ਮੁਕਤ ਹੋਣ ਦੇ ਮਨੋਰਥ ਨਾਲ ਤੁਰੰਤ ਆਭਾ ਆਈ.ਡੀ. ਜ਼ਰੂਰ ਬਣਾਉਣ, ਜੋ ਸਮੂਹ ਸਿਹਤ ਕੇਂਦਰ ਵਿਚ ਬਿਲਕੁਲ ਮੁਫ਼ਤ ਬਣਾਈ ਜਾ ਰਹੀ ਹੈ | ਇਸ ਮੌਕੇ ਸੂਚਨਾ ਸਹਾਇਕ ਪੂਜਾ, ਏ.ਐੱਨ.ਐੱਮ. ਜਸਬੀਰ ਕੌਰ, ਚਰਨਜੀਤ ਕੌਰ, ਸੁਖਨਪਾਲ ਸਿੰਘ ਆਦਿ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪਾਵਰ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੈਨਸ਼ਨਰ ਦਿਵਸ ਮਨਾਇਆ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਥਾਂਦੇਵਾਲਾ ਵਿਖੇ ਅਥਲੈਟਿਕਸ ਮੀਟ ਕਰਵਾਈ
Ad Position 24