29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਮੋਟਰਸਾਈਕਲ ਤੇ ਕਾਰ ਦੀ ਟੱਕਰ ਕਾਰਨ ਮਹਿਲਾ ਦੀ ਮੌਤ

Ad Position 21
No active advertisement
ਅਜੀਤ ਡੈਸਕ 18-12-2025
ਧਰਮਕੋਟ, 17 ਦਸੰਬਰ (ਪਰਮਜੀਤ ਸਿੰਘ)-ਇੱਥੇ ਧਰਮਕੋਟ-ਜੋਗਾਵਾਲਾ ਮੁੱਖ ਸੜਕ 'ਤੇ ਧਰਮਕੋਟ ਦੇ ਨਜ਼ਦੀਕ ਪੈਂਦੇ ਪਿੰਡ ਬਾਜੇਕੇ ਵਿਖੇ ਦੁਪਹਿਰ ਵੇਲੇ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਈ ਜਿਸ ਨੂੰ ਰਾਹਗੀਰਾਂ ਦੀ ਮਦਦ ਨਾਲ ਮੋਗਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ | ਜੋੜੇ ਦੀ ਦੋ ਮਹੀਨਿਆਂ ਦੀ ਬੱਚੀ ਇਸ ਹਾਦਸੇ ਵਿਚ ਵਾਲ ਵਾਲ ਬਚ ਗਈ | ਜਾਣਕਾਰੀ ਮੁਤਾਬਿਕ ਬਲਵਿੰਦਰ ਸਿੰਘ ਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਆਪਣੀ ਦੋ ਮਹੀਨੇ ਦੀ ਬੱਚੀ ਨਾਲ ਧਰਮਕੋਟ ਤੋਂ ਦਵਾਈ ਲੈ ਕੇ ਜਾ ਰਹੇ ਸਨ | ਜਦੋਂ ਪਿੰਡ ਬਾਜੇਕੇ ਪਾਸ ਪੁੱਜੇ ਤਾਂ ਪਿੱਛੋਂ ਆ ਰਹੀ ਕਾਰ ਨੇ ਟੱਕਰ ਮਾਰ ਦਿੱਤੀ | ਇਸ ਦੌਰਾਨ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਾਈਟਵੇ ਏਅਰਲਿੰਕਸ ਨੇ ਲਗਾਇਆ ਜਸਕਰਨ ਕੌਰ ਦਾ ਆਸਟ੍ਰੇਲੀਆ ਸਟੂਡੈਂਟ ਵੀਜ਼ਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ 'ਚ ਚੌਥੇ ਦਿਨ ਵੀ ਸੰਘਣੀ ਧੁੰਦ ਨੇ ਜਨਜੀਵਨ ਕੀਤਾ ਪ੍ਰਭਾਵਿਤ
Ad Position 24