ਫ਼ਰੀਦਕੋਟ, 18 ਦਸੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਕੋਟਕਪੂਰਾ ਤਲਵੰਡੀ ਬਾਈਪਾਸ ਤੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਸੀ.ਆਈ.ਏ.ਸਟਾਫ਼ ਫ਼ਰੀਦਕੋਟ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਠੇ ਡੋਡ ਮੋੜ, ਤਲਵੰਡੀ ਕੋਟਕਪੂਰਾ ਬਾਈਪਾਸ ਫ਼ਰੀਦਕੋਟ ਵਿਖੇ ਨਾਕਾ ਲਗਾਇਆ ਹੋਇਆ ਸੀ ਤਾਂ ਸਾਹਮਣੇ ਤੋਂ ਆ ਰਹੇ ਅਰਚਿੱਤ ਚਪਰਾਣਾ ਪੁੱਤਰ ਕੇਹਰ ਸਿੰਘ ਵਾਸੀ ਉੱਤਰ ਪ੍ਰਦੇਸ਼ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 530 ਗ੍ਰਾਮ ਆਈਸ ਡਰੱਗ ਤੇ 400 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |