ਕੋਟਕਪੂਰਾ, 18 ਦਸੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਦੇਰ ਰਾਤ ਆਏ ਚੋਣ ਨਤੀਜਿਆਂ 'ਚ ਕੋਟਕਪੂਰਾ ਵਿਧਾਨ ਸਭਾ ਹਲਕੇ ਅਧੀਨ ਆਉਂਦੀਆਂ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਸੱਤ੍ਹਾਧਾਰੀ ਧਿਰ ਦੇ ਹੱਥੋਂ ਖ਼ਿਸਕ ਗਈਆਂ ਹਨ | ਇਨ੍ਹਾਂ 'ਚੋਂ 2 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਤੇ ਇਕ ਸੀਟ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ | ਇਵੇਂ ਹੀ ਹਲਕੇ ਦੀਆਂ 19 ਬਲਾਕ ਸੰਮਤੀਆਂ 'ਚੋਂ 8-8 'ਤੇ ਸ਼ੋ੍ਰਮਣੀ ਅਕਾਲੀ ਦਲ ਤੇ ਕਾਂਗਰਸ ਤੇ ਮਹਿਜ਼ 3 ਸੀਟਾਂ 'ਤੇ 'ਝਾੜੂ' ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ੋਨ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਭੁਪਿੰਦਰ ਸਿੰਘ ਆਪਣੇ ਵਿਰੋਧੀ ਉਮੀਦਵਾਰ ਨੂੰ 346 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ | ਜ਼ੋਨ ਖਾਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਤਿੰਦਰਜੀਤ ਸਿੰਘ ਗੋਲਡੀ 115 ਵੋਟਾਂ ਦੇ ਫ਼ਰਕ ਨਾਲ ਕਾਂਗਰਸੀ ਉਮੀਦਵਾਰ ਤੋਂ ਜੇਤੂ ਰਹੇ | ਜ਼ੋਨ ਸਿਰਸੜੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਮਜੀਤ ਕੌਰ ਪਤਨੀ ਜਲੌਰ ਸਿੰਘ 11 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਵਾੜਾਦਰਾਕਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੰਪੂਰਨ ਸਿੰਘ 114 ਵੋਟਾਂ ਨਾਲ ਜੇਤੂ ਰਹੇ ਹਨ | ਜ਼ੋਨ ਸੰਧਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ 171 ਵੋਟਾਂ ਦੇ ਫ਼ਰਕ 'ਆਪ' ਦੇ ਉਮੀਦਵਾਰ ਮੁਖ਼ਤਿਆਰ ਸਿੰਘ ਹਰਾ ਕੇ ਜੇਤੂ ਰਹੇ ਹਨ | ਜ਼ੋਨ ਕੋਟਕਪੂਰਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਸੇਵਕ ਸਿੰਘ ਨੀਲਾ ਨਾਨਕਸਰ 343 ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੇ ਉਮੀਦਵਾਰ ਨੂੰ ਹਰਾ ਕੇ ਜੇਤੂ ਰਹੇ ਹਨ | ਜ਼ੋਨ ਹਰੀਨੌਂ ਤੋਂ ਕਾਂਗਰਸ ਪਾਰਟੀ ਦੇ ਰਾਜਵਿੰਦਰ ਕੌਰ ਪਤਨੀ ਮਨਪ੍ਰੀਤ ਸਿੰਘ 645 ਵੋਟਾਂ ਦੇ ਫ਼ਰਕ ਨਾਲ 'ਆਪ' ਦੇ ਉਮੀਦਵਾਰ ਨੂੰ ਹਰਾਇਆ | ਜ਼ੋਨ ਸਿੱਖਾਂ ਵਾਲਾ ਤੋਂ ਕਾਂਗਰਸ ਪਾਰਟੀ ਦੀ ਜਸਵਿੰਦਰ ਕੌਰ ਪਤਨੀ ਗੁਰਚਰਨ ਸਿੰਘ ਨੇ 167 ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੀ ਉਮੀਦਵਾਰ ਨੂੰ ਹਰਾ ਕੇ ਜੇਤੂ ਰਹੇ ਹਨ | ਜ਼ੋਨ ਪੱਕਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮਨਦੀਪ ਕੌਰ, ਕਾਂਗਰਸੀ ਉਮੀਦਵਾਰ ਨੂੰ 15 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ | ਜ਼ੋਨ ਡੱਗੋ ਰੋਮਾਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੋਹੜ ਸਿੰਘ 49 ਵੋਟਾਂ ਦੇ ਫ਼ਰਕ ਨਾਲ ਕਾਂਗਰਸੀ ਉਮੀਦਵਾਰ ਨੂੰ ਹਰਾ ਕੇ ਜੇਤੂ ਰਹੇ ਹਨ | ਜ਼ੋਨ ਢੁੱਡੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸਰਬਜੀਤ ਸਿੰਘ ਬੱਬੂ 362 ਵੋਟਾਂ ਦੇ ਫ਼ਰਕ ਨਾਲ ਕਾਂਗਰਸੀ ਉਮੀਦਵਾਰ ਨੂੰ ਹਰਾ ਕੇ ਜੇਤੂ, ਜ਼ੋਨ ਢੀਮਾਂ ਵਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਰਾਜ ਸਿੰਘ 461 ਵੋਟਾਂ ਦੇ ਫ਼ਰਕ ਨਾਲ 'ਆਪ' ਦੇ ਉਮੀਦਵਾਰ ਨੂੰ ਹਰਾ ਕੇ ਜੇਤੂ, ਜ਼ੋਨ ਮਚਾਕੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗਗਨਪ੍ਰੀਤ ਕੌਰ ਪਤਨੀ ਤੇਜਿੰਦਰ ਸਿੰਘ, ਜ਼ੋਨ ਚਹਿਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਗਸੀਰ ਸਿੰਘ (ਪ੍ਰਧਾਨ) 487 ਵੋਟਾਂ ਦੇ ਫ਼ਰਕ ਨਾਲ 'ਆਪ' ਦੇ ਉਮੀਦਵਾਰ ਨੂੰ ਹਰਾ ਕੇ ਚੋਣ ਜਿੱਤੇ ਹਨ | ਜ਼ੋਨ ਧੂੜਕੋਟ ਤੋਂ ਜਸਵੀਰ ਕੌਰ ਪਤਨੀ ਬਲਦੇਵ ਸਿੰਘ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ 'ਆਪ' ਦੀ ਉਮੀਦਵਾਰ ਨੂੰ 239 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ ਹੈ | ਜ਼ੋਨ ਚੰਦਬਾਜਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਸਪਾਲ ਸਿੰਘ ਨੇ ਕਾਂਗਰਸ ਪਾਰਟੀ ਦੇ ਗੁਰਪ੍ਰੀਤ ਸਿੰਘ ਨੂੰ 153 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ | ਜ਼ੋਨ ਟਹਿਣਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਸਰਬਜੀਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੂੰ ਹਰਾਇਆ | ਕੰਮੇਆਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਗਗਨਪ੍ਰੀਤ ਕੌਰ ਪਤਨੀ ਵਰਿੰਦਰ ਸਿੰਘ, ਕਾਂਗਰਸ ਦੀ ਉਮੀਦਵਾਰ ਨੂੰ 227 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੀ | ਦੁਆਰੇਆਣਾ ਜ਼ੋਨ 'ਚ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਪਾਲ ਕੌਰ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਪਾਲ ਕੌਰ ਨੂੰ 78 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੀ | ਵਾਂਦਰ ਜਟਾਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਗੁਰਤੇਜ ਸਿੰਘ ਨੂੰ 41 ਵੋਟਾ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ | ਜ਼ਿਲ੍ਹਾ ਪੀ੍ਰਸ਼ਦ ਦੇ ਰਾਖਵੇਂ ਜ਼ੋਨ ਸੰਧਵਾਂ ਤੋਂ ਕਾਂਗਰਸ ਪਾਰਟੀ ਦੀ ਐਡਵੋਕੇਟ ਗੁਰਬਿੰਦਰ ਕੌਰ, ਸ਼ੋ੍ਰਮਣੀ ਅਕਾਲੀ ਦਲ ਦੀ ਸੁਖਜਿੰਦਰ ਕੌਰ ਨੂੰ 829 ਵੋਟਾਂ ਦੇ ਫ਼ਰਕ ਨਾਲ ਪਿਛਾੜ ਕੇ ਜੇਤੂ ਰਹੀ ਹੈ | ਜ਼ੋਨ ਪੱਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਿਰਮਲ ਸਿੰਘ ਸੰਘਾ 1825 ਵੋਟਾਂ ਦੇ ਫ਼ਰਕ ਨਾਲ ਕਾਂਗਰਸ ਪਾਰਟੀ ਦੇ ਬਲਵੰਤ ਸਿੰਘ ਭਾਣਾ ਨੂੰ ਹਰਾ ਕੇ ਜੇਤੂ ਰਹੇ ਹਨ | ਇਵੇਂ ਹੀ ਜ਼ੋਨ ਖਾਰਾ (ਇਸਤਰੀ ਰਾਖਵਾਂ) ਤੋਂ ਖ਼ੁਸ਼ਦੀਪ ਕੌਰ ਪਤਨੀ ਗੁਰਪਿਆਰ ਸਿੰਘ ਸਾਬਕਾ ਸਰਪੰਚ ਢੀਮਾਂ ਵਾਲੀ, ਕਾਂਗਰਸ ਪਾਰਟੀ ਦੇ ਉਮੀਦਵਾਰ ਮਹਿੰਦਰਪਾਲ ਕੌਰ ਨੂੰ 911 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ | ਸ਼੍ਰੋਮਣੀ ਅਕਾਲੀ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਜੇਪਾਲ ਸਿੰਘ ਸੰਧੂ ਨੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਕਤ ਆਗੂਆਂ ਨੇ ਪਾਰਟੀ ਵਰਕਰਾਂ ਤੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ |