ਫ਼ਰੀਦਕੋਟ, 18 ਦਸੰਬਰ (ਹਰਮਿੰਦਰ ਸਿੰਘ ਮਿੰਦਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਦਿਹਾਤੀ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਬਰਾੜ ਭੋਲੂਵਾਲਾ ਨੇ ਹਾਲ ਹੀ 'ਚ ਪਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਸਹਿਯੋਗ ਦੇਣ ਵਾਲੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੀ ਉਹ ਕਾਂਗਰਸ ਪਾਰਟੀ ਵਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੇ ਹਲਕੇ ਦੇ ਵੋਟਰਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ |