24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸੂਬਾ ਸਿੰਘ ਬਾਦਲ ਨੇ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 19-12-2025
ਜੈਤੋ, 18 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਜੈਤੋ ਵਿਧਾਨ ਸਭਾ ਹਲਕੇ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੱਤੀ | ਸੂਬਾ ਸਿੰਘ ਬਾਦਲ ਨੇ ਕਿਹਾ ਕਿ ਇਹ ਜਿੱਤ ਪਾਰਟੀ ਵਰਕਰਾਂ ਦੀ ਮਿਹਨਤ, ਲੋਕਾਂ ਦੇ ਭਰੋਸੇ ਤੇ ਮਜ਼ਬੂਤ ਸੰਗਠਨ ਦਾ ਨਤੀਜਾ ਹੈ | ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜੇਤੂ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਦੇ ਹੋਏ ਇਲਾਕੇ ਦੇ ਵਿਕਾਸ ਤੇ ਲੋਕ ਭਲਾਈ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ | ਉਨ੍ਹਾਂ ਚੋਣਾਂ ਦੌਰਾਨ ਦਿਨ-ਰਾਤ ਮਿਹਨਤ ਕਰਨ ਵਾਲੇ ਪਾਰਟੀ ਵਰਕਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਉਠਾਉਂਦਾ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਲਾਲੀ ਬਾਦਲ ਦੀ ਜਿੱਤ 'ਤੇ ਸੂਬਾ ਸਿੰਘ ਬਾਦਲ ਨੂੰ ਵਧਾਈ ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਗਊ ਭਲਾਈ ਕੈਂਪ
Ad Position 24