24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਲਾਲੀ ਬਾਦਲ ਦੀ ਜਿੱਤ 'ਤੇ ਸੂਬਾ ਸਿੰਘ ਬਾਦਲ ਨੂੰ ਵਧਾਈ

Ad Position 21
No active advertisement
ਅਜੀਤ ਡੈਸਕ 19-12-2025
ਜੈਤੋ, 18 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਧਾਨ ਸਭਾ ਹਲਕੇ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾ ਕਲਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਪਾਲੀ ਬਾਦਲ ਪੁੱਤਰ ਸੂਬਾ ਸਿੰਘ ਬਾਦਲ ਜੇਤੂ ਰਹੇ ਹਨ | ਇਸ ਜਿੱਤ 'ਤੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੂੰ ਵੱਖ-ਵੱਖ ਰਾਜਨੀਤਿਕ ਆਗੂਆਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਸੂਬਾ ਸਿੰਘ ਬਾਦਲ ਨੇ ਵਧਾਈ ਦੇਣ ਵਾਲਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਹਰਚਰਨ ਸਿੰਘ ਬਾਠ, ਬਲਵੰਤ ਸਿੰਘ ਬਰਾੜ, ਗੁਰਬੀਰ ਸਿੰਘ ਬਰਾੜ, ਗੁਰਚੇਤ ਸਿੰਘ ਢਿੱਲੋਂ ਬਰਗਾੜੀ ਸਾਬਕਾ ਚੇਅਰਮੈਨ ਮਾਰਕਫੈੱਡ, ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜ਼ੈਲਦਾਰ, ਪ੍ਰਗਟ ਸਿੰਘ ਡੋਡ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਜਗਰੂਪ ਸਿੰਘ ਬਰਾੜ ਵਾਈਸ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਸੀਨੀਅਰ ਅਕਾਲੀ ਆਗੂ ਰਾਜਪਾਲ ਸਿੰਘ ਡੇਲਿਆਂਵਾਲੀ, ਹਰਚਰਨ ਸਿੰਘ ਬਾਠ ਕਰੀਰ ਵਾਲੀ, ਤਰਲੋਚਨ ਸਿੰਘ ਦੁਲੱਟ ਭਗਤੂਆਣਾ, ਹਰਮਨਪ੍ਰੀਤ ਸਿੰਘ ਭਗਤੂਆਣਾ, ਸੇਵਾਜੀਤ ਸਿੰਘ ਦੁਲੱਟ ਭਗਤੂਆਣਾ, ਨਿਰਮਲ ਸਿੰਘ ਵੜਿੰਗ ਸਾਬਕਾ ਬਲਾਕ ਸੰਮਤੀ ਮੈਂਬਰ, ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਸੇਵੀ ਇੰਦਰਜੀਤ ਸ਼ਰਮਾ, ਗੁਰਮੀਤ ਸਿੰਘ ਬਰਾੜ ਸਾਬਕਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਕੁਲਵੰਤ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਗੁਰਦੇਵ ਸਿੰਘ ਸਾਬਕਾ ਸਰਪੰਚ ਰੋੜੀਕਪੂਰਾ, ਸਤਵਿੰਦਰ ਸਿੰਘ ਬਰਾੜ ਰੋੜੀਕਪੂਰਾ, ਜਸਵਿੰਦਰ ਸਿੰਘ ਸਾਬਕਾ ਪੰਚ ਰੋੜੀਕਪੂਰਾ, ਹਰਦੇਵ ਸਿੰਘ ਸੈਕਟਰੀ, ਡਾ. ਗੁਰਨੈਬ ਸਿੰਘ ਮੱਲਾ, ਜਗਸੀਰ ਸਿੰਘ ਬਾਜਾਖਾਨਾ, ਗੁਰਬੀਰ ਸਿੰਘ ਬਰਾੜ ਜੈਤੋ, ਅਮਰੀਕ ਸਿੰਘ ਬਰਾੜ ਸਾਬਕਾ ਸਰਪੰਚ ਰੋੜੀਕਪੂਰਾ, ਹਰਚੰਦ ਸਿੰਘ ਬਿੰਦੂ, ਮਨਦੀਪ ਸਿੰਘ ਰੂਬੀ ਪੰਜਗਰਾਈਾ, ਸੁਖਦੇਵ ਸਿੰਘ ਢੈਪਈ, ਸਿਕੰਦਰ ਸਿੰਘ ਗਿੱਲ ਸਾਬਕਾ ਸਰਪੰਚ ਰਾਮੇਆਣਾ, ਬਲਵਿੰਦਰ ਸਿੰਘ ਠੇਕੇਦਾਰ ਆਦਿ ਨੇ ਬਾਦਲ ਪਰਿਵਾਰ ਨਾਲ ਜਿੱਤ ਦੀ ਖ਼ੁਸ਼ੀ ਸਾਂਝੀ ਕਰਦਿਆਂ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ ਅਗਲੀ ਖ਼ਬਰ ਸੂਬਾ ਸਿੰਘ ਬਾਦਲ ਨੇ ਅਕਾਲੀ ਦਲ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ
Ad Position 24