24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਦੀ ਖੁਸ਼ੀ 'ਚ ਵਰਕਰਾਂ ਨੇ ਲੱਡੂ ਵੰਡੇ

Ad Position 21
No active advertisement
ਅਜੀਤ ਡੈਸਕ 19-12-2025
ਸਾਦਿਕ, 18 ਦਸੰਬਰ (ਆਰ.ਐਸ.ਧੁੰਨਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ 'ਚ ਫ਼ਰੀਦਕੋਟ ਹਲਕੇ 'ਚ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਦਿੱਤਾ ਸੀ | ਇਨ੍ਹਾਂ ਚੋਣਾਂ ਦੇ ਆਏ ਨਤੀਜਿਆਂ ਤੋਂ ਸਾਰਿਆਂ ਨੂੰ ਉਸ ਸਮੇਂ ਹੈਰਾਨੀ ਹੋਈ ਜਦੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਟੱਕਰ ਦੇ ਕੇ ਪਛਾੜਿਆ ਤੇ ਜਿੱਤ ਪ੍ਰਾਪਤ ਕੀਤੀ | ਬਲਾਕ ਸੰਮਤੀ ਫ਼ਰੀਦਕੋਟ ਦੇ ਵੱਖ ਵੱਖ ਜ਼ੋਨਾਂ ਤੋਂ ਕਾਂਗਰਸੀ ਉਮੀਦਵਾਰਾਂ ਜ਼ੋਨ ਸਾਦਿਕ ਤੋਂ ਲਖਵਿੰਦਰ ਸਿੰਘ ਲੱਖਾ, ਜ਼ੋਨ ਮਹਿਮੂਆਣਾ ਤੋਂ ਬੁੱਕਣ ਸਿੰਘ, ਜ਼ੋਨ ਕਿੰਗਰਾ ਤੋਂ ਸੁਖਵੀਰ ਕੌਰ ਪਤਨੀ ਰਣਧੀਰ ਸਿੰਘ ਧੀਰਾ ਅਤੇ ਜ਼ੋਨ ਸ਼ੇਰ ਸਿੰਘ ਵਾਲਾ ਤੋਂ ਪਰਮਿੰਦਰ ਕੌਰ ਸੰਧੂ ਪਤਨੀ ਰਾਜਵਿੰਦਰ ਸਿੰਘ ਸੰਧੂ ਦੀ ਵੱਡੀ ਲੀਡ ਨਾਲ ਹੋਈ ਜਿੱਤ ਦੀ ਖੁਸ਼ੀ 'ਚ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸਾਦਿਕ ਦੇ ਮੁੱਖ ਚੌਂਕ 'ਚ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਕਾਂਗਰਸੀ ਵਰਕਰਾਂ ਨੇ ਲਖਵਿੰਦਰ ਸਿੰਘ ਲੱਖਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਕਾਂਗਰਸ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾਏ | ਇਸ ਮੌਕੇ ਗੁਰਸ਼ਵਿੰਦਰ ਸਿੰਘ ਬਰਾੜ ਜ਼ਿਲ੍ਹਾ ਪ੍ਰਧਾਨ ਪੰਚਾਇਤੀ ਰਾਜ ਸੰਗਠਨ, ਸੁਖਬੀਰ ਮਰਾੜ੍ਹ, ਲਖਵੀਰ ਸਿੰਘ ਲੱਖਾ, ਮਨਦੀਪ ਸੰਧੂ, ਡਾ. ਜਗਤਾਰ ਸਿੰਘ, ਬਲਜਿੰਦਰ ਸਿੰਘ ਭੁੱਲਰ, ਗੁਰਜੀਤ ਸੋਲੰਕੀ, ਸੁਰਿੰਦਰਪਾਲ ਸੇਠੀ, ਪ੍ਰਧਾਨ ਸੁਖਰਾਜ ਸਿੰਘ ਕਿੰਗਰਾ, ਸੁਖਵਿੰਦਰ ਸਿੰਘ ਢਿੱਲੋਂ, ਅਵਤਾਰ ਸਿੰਘ ਸੰਧੂ, ਬਲਰਾਜ ਮਰਾੜ੍ਹ, ਦਵਿੰਦਰ ਸਿੰਘ ਢਿੱਲੋਂ, ਗੁਰਜੀਤ ਸਿੰਘ ਢਿੱਲੋਂ, ਰਾਜਾ ਢਿੱਲੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਵਲੋਂ 15 ਸੀਨੀਅਰ ਪੈਨਸ਼ਨਰਾਂ ਦਾ ਸਨਮਾਨ ਅਗਲੀ ਖ਼ਬਰ ਲਾਲੀ ਬਾਦਲ ਦੀ ਜਿੱਤ 'ਤੇ ਸੂਬਾ ਸਿੰਘ ਬਾਦਲ ਨੂੰ ਵਧਾਈ
Ad Position 24